ਤਰਨਤਾਰਨ : ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

By  Shanker Badra February 27th 2019 04:44 PM

ਤਰਨਤਾਰਨ : ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਤਰਨਤਾਰਨ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

TarnTaran Loan Tight farmer fan hanging Suicide ਤਰਨਤਾਰਨ : ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਅੱਜ ਤਰਨਤਾਰਨ ਦੇ ਨਜ਼ਦੀਕੀ ਪਿੰਡ ਵੈਰੋਵਾਲ ਵਿਖੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨਿਰਮਲ ਸਿੰਘ ਪੁੱਤਰ ਨਾਜਰ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

TarnTaran Loan Tight farmer fan hanging Suicide ਤਰਨਤਾਰਨ : ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਮ੍ਰਿਤਕ ਕਿਸਾਨ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋਣ ਕਾਰਨ ਉਨ੍ਹਾਂ ਦੇ ਸਿਰ 'ਤੇ ਕਰੀਬ ਦਸ ਲੱਖ ਰੁਪਏ ਦਾ ਕਰਜ਼ਾ ਚੜ ਗਿਆ ਸੀ।ਜਿਸ ਕਾਰਨ ਨਿਰਮਲ ਸਿੰਘ ਪਿਛਲੇ ਦਿਨਾਂ ਤੋਂ ਕਾਫੀ ਪ੍ਰੇਸ਼ਾਨ ਰਹਿੰਦਾ ਸੀ।ਇਸ ਕਾਰਨ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

TarnTaran Loan Tight farmer fan hanging Suicide ਤਰਨਤਾਰਨ : ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਇਸ ਦੌਰਾਨ ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

-PTCNews

Related Post