ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਇੱਕ ਹੋਰ ਬੱਚੇ ਦੀ ਮੌਤ, 16 ਸਾਲਾ ਗੁਰਕੀਰਤ ਸਿੰਘ ਨੇ ਤੋੜਿਆ ਦਮ

By  Jashan A February 9th 2020 05:17 PM -- Updated: February 9th 2020 05:24 PM

ਤਰਨਤਾਰਨ: ਬੀਤੇ ਦਿਨ ਤਰਨਤਾਰਨ ਦੇ ਪਿੰਡ ਡਾਲੇਕੇ ਨਜ਼ਦੀਕ ਨਗਰ ਕੀਰਤਨ ਦੌਰਾਨ ਹੋਏ ਹਾਦਸੇ 'ਚ 3 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ 16 ਸਾਲਾਂ ਗੁਰਕੀਰਤ ਸਿੰਘ ਨਾਮ ਦੇ ਬੱਚੇ ਨੇ ਅੱਜ ਇਲਾਜ਼ ਦੌਰਾਨ ਦਮ ਤੋੜ ਦਿੱਤਾ ਹੈ। Blast In Tarntaran At Nagar Kirtan See dangerous Picsਬੀਤੇ ਦਿਨ 2 ਬੱਚਿਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦਾ ਅੱਜ ਅੰਤਿਮ ਸਸਕਾਰ ਉਹਨਾਂ ਦੇ ਪਿੰਡ ਪਹੂਵਿੰਡ ਵਿਖੇ ਕੀਤਾ ਗਿਆ ਹੈ, ਜਿਥੇ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਤੇ ਰਾਜਨੀਤਿਕ ਆਗੂ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਪਹੁੰਚੇ। Blast In Tarntaran At Nagar Kirtan See dangerous Picsਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪਹੂਵਿੰਡ ਤੋਂ ਟਾਹਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ। ਜਿਸ ‘ਚ ਪਟਾਕਿਆਂ ਨਾਲ ਭਰੀ ਇੱਕ ਟਰਾਲੀ ਵੀ ਸੀ, ਜਿਸ ‘ਚ ਪਏ ਪਟਾਕੇ ਅਚਾਨਕ ਫਟ ਗਏ, ਜਿਸ ਦੌਰਾਨ ਇਹ ਧਮਾਕਾ ਹੋ ਗਿਆ। ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਟਰਾਲੀ ਦੇ ਟੁਕੜੇ-ਟੁਕੜੇ ਹੋ ਗਏ। ਹੋਰ ਪੜ੍ਹੋ: ਬਰਨਾਲਾ: ਦਰਦਨਾਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ, ਮਾਂ-ਪਿਓ ਜ਼ਖਮੀ ਇਸ ਦੁਖਦਾਈ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਜਤਾਇਆ ਹੈ ਤੇ ਉਹਨਾਂ ਕਿਹਾ ਕਿ ਹਾਦਸੇ ਦੇ ਪੀੜਤਾਂ ਤੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। Blast In Tarntaran At Nagar Kirtan See dangerous Picsਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ।ਇਸ ਦੁਖਦਾਈ ਘਟਨਾ ’ਤੇ ਦੁੱਖ ਪ੍ਰਗਟਾੳਂਦਿਆਂ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ ਹੈ ਤਾਂ ਜੋ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾ ਸਕੇ। -PTC News

Related Post