ਤਰਨਤਾਰਨ 'ਚ ਵੱਡੀ ਵਾਰਦਾਤ, ਚੜ੍ਹਦੀ ਸਵੇਰੇ ਕਾਰ ਚਾਲਕ ਨੂੰ ਜਿਉਂਦਾ ਸਾੜਿਆ

By  Jashan A December 5th 2019 11:42 AM -- Updated: December 5th 2019 11:45 AM

ਤਰਨਤਾਰਨ 'ਚ ਵੱਡੀ ਵਾਰਦਾਤ, ਚੜ੍ਹਦੀ ਸਵੇਰੇ ਕਾਰ ਚਾਲਕ ਨੂੰ ਜਿਉਂਦਾ ਸਾੜਿਆ,ਤਰਨਤਾਰਨ: ਤਰਨਤਾਰਨ ਅਧੀਨ ਆਉਂਦੇ ਕਸਬਾ ਹਰੀਕੇ ਪਤਨ ਦੇ ਪਿੰਡ ਕਿਰਤੋਵਾਲ ਨੇੜੇ ਅੱਜ ਸਵੇਰੇ ਇਕ ਕਾਰ ਚਾਲਕ ਨੂੰ ਅੱਗ ਲਾ ਕੇ ਸਾੜ ਦੇਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੁਲਿਸ ਮੁਤਾਬਕ ਕਾਰ ਸਵਾਰ ਜ਼ਿਲਾ ਅੰਮ੍ਰਿਤਸਰ ਦੇ ਗੇਟ ਹਕੀਮਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਕਾਰ ਦਾ ਨੰਬਰ ਵੀ ਅੰਮ੍ਰਿਤਸਰ ਦਾ ਹੈ।

-PTC News

 

Related Post