ਲਵ ਮੈਰਿਜ ਦਾ ਖੌਫ਼ਨਾਕ ਅੰਤ, ਅਣਖ ਖਾਤਰ ਰਿਸ਼ਤੇਦਾਰਾਂ ਵੱਲੋਂ ਪਤੀ-ਪਤਨੀ ਕਤਲ

By  Jashan A September 15th 2019 03:10 PM

ਲਵ ਮੈਰਿਜ ਦਾ ਖੌਫ਼ਨਾਕ ਅੰਤ, ਅਣਖ ਖਾਤਰ ਰਿਸ਼ਤੇਦਾਰਾਂ ਵੱਲੋਂ ਪਤੀ-ਪਤਨੀ ਕਤਲ,ਤਰਨਤਾਰਨ: ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਨੋਸ਼ਿਹਰਾ ਢਾਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇਖ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ, ਇਥੇ ਪ੍ਰੇਮ ਵਿਆਹ ਕਰਾਉਣ 'ਤੇ ਕੁੜੀ-ਮੁੰਡੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

Murderਜਾਣਕਾਰੀ ਮੁਤਾਬਕ ਪਿੰਡ ਨੋਸ਼ਿਹਰਾ ਢਾਲਾ ਦੇ ਅਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਪਿੰਡ ਗਹਿਰੀ ਦੀ ਕੁੜੀ ਅਮਨਪ੍ਰੀਤ ਕੌਰ ਨਾਲ ਅਦਾਲਤ ਰਾਹੀ ਇਕ ਸਾਲ ਪਹਿਲਾ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਿੰਡ ਨੋਸ਼ਿਹਰਾ ਵਿਖੇ ਹੀ ਰਹਿ ਰਹੇ ਸਨ। ਅੱਜ ਸਵੇਰੇ ਲੜ੍ਕੀ ਪਰਿਵਾਰ ਦੇ ਰਿਸ਼ਤੇਦਾਰਾਂ ਵੱਲੋਂ ਲੜਕੇ ਪਰਿਵਾਰ ਦੇ ਘਰ ਦਾਖਲ ਹੋ ਕੇ ਗੋਲੀਆਂ ਮਾਰ ਕੇ ਜਾਨੋ ਮਾਰ ਦਿੱਤਾ।

ਹੋਰ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ, ਕਈ ਜ਼ਖਮੀ

ਜਿਸ ਕਾਰਨ ਲੜਕੇ ਅਮਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਜਦਕਿ ਜਦਕਿ ਅਮਨਪ੍ਰੀਤ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਲਿਆਂਦਾ ਗਿਆ, ਜਿਥੇ ਉਸ ਦੀ ਵੀ ਮੌਤ ਹੋ ਗਈ।

Murderਉਧਰ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਲੜਕੇ ਦੇ ਵਾਰਸਾ ਦੇ ਬਿਆਨ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

-PTC News

Related Post