ਤਰਨਤਾਰਨ: ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਮਹਿਲਾਵਾਂ ਦੀ ਮੌਤ

By  Jashan A November 11th 2019 02:20 PM

ਤਰਨਤਾਰਨ: ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਮਹਿਲਾਵਾਂ ਦੀ ਮੌਤ,ਤਰਨਤਾਰਨ: ਤਰਨਤਾਰਨ ਦੇ ਨਜ਼ਦੀਕੀ ਪਿੰਡ ਅਲਦੀਨਪੁਰ ਨੇੜੇ ਨੈਸ਼ਨਲ ਹਾਈਵੇ 'ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਕਾਰ ਦਾ ਟਾਇਰ ਫਟਣ ਕਾਰਨ ਇਕ ਕਾਰ ਡੀਵਾਇਡਰ ਪਾਰ ਕਰ ਦੂਸਰੀ ਕਾਰ ਨਾਲ ਟਕਰਾਅ ਗਈ।

Road Accident ਜਿਸ ਕਾਰਨ ਚਾਰ ਲੋਕ ਜ਼ਖਮੀ ਹੋ ਗਈ ਜਿਨਾਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਲਿਜਾਂਦੇ ਸਮੇਂ 2 ਔਰਤਾਂ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਹੋਰ ਪੜ੍ਹੋ: ਕੀਨੀਆ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮੌਤਾਂ, ਕਈ ਜ਼ਖਮੀ

Road Accidentਇਸ ਮੌਕੇ ਜਾਂਚ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਰਨ ਵਾਲਿਆਂ ਔਰਤਾਂ 'ਚ ਕੁਲਜੀਤ ਕੌਰ ਅਤੇ ਕੁਲਦੀਪ ਕੌਰ ਸ਼ਾਮਿਲ ਹਨ 2 ਹੋਰ ਜ਼ਖਮੀ ਹਨ ਜਿਨਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ। ਇਸ ਸੰਬੰਧੀ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

-PTC News

Related Post