ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਕੁੱਟਮਾਰ ਦੇ ਦੋਸ਼

By  Jashan A December 31st 2019 08:56 PM -- Updated: December 31st 2019 09:02 PM

ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਕੁੱਟਮਾਰ ਦੇ ਦੋਸ਼,ਤਰਨਤਾਰਨ: ਤਰਨਤਾਰਨ ਦੇ ਪਿੰਡ ਜੀਉਬਾਲਾ ਵਿਖੇ ਇੱਕ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਪਲਵਿੰਦਰ ਕੌਰ ਵਜੋਂ ਹੋਈ ਹੈ। Women ਮ੍ਰਿਤਕ ਪਲਵਿੰਦਰ ਦਾ ਵਿਆਹ ਕਰੀਬ 10 ਸਾਲ ਪਹਿਲਾ ਤਰਨਤਾਰਨ ਦੇ ਪਿੰਡ ਜੀਉਬਾਲਾ ਵਿਖੇ ਸੁਖਦੇਵ ਸਿੰਘ ਨਾਮਕ ਵਿਅਕਤੀ ਨਾਲ ਹੋਇਆ ਸੀ। ਸੁਖਦੇਵ ਸਿੰਘ ਕਰੀਬ ਤਿੰਨ ਸਾਲ ਤੋਂ ਦੁਬਈ ਵਿਖੇ ਗਿਆ ਹੈ। ਹੋਰ ਪੜ੍ਹੋ: ਜਲੰਧਰ 'ਚ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਪਿੰਡ 'ਚ ਸੋਗ ਦਾ ਮਾਹੌਲ ਮ੍ਰਿਤਕਾ ਦੇ ਪਰਿਵਾਰਕ ਮੈਬਰਾਂ ਨੇ ਸਹੁਰਾ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਦੇ ਅਰੋਪ ਲਗਾਇਆ ਹੈ ਕਿ ਪਲਵਿੰਦਰ ਦੀ ਮੌਤ ਲਈ ਉਸ ਦਾ ਸਹੁਰਾ ਪਰਿਵਾਰ ਜਿਮੇਵਾਰ ਹੈ, ਮ੍ਰਿਤਕਾ ਦੇ ਪਰਿਵਾਰਕ ਮੈਬਰਾਂ ਨੇ ਸਹੁਰਾ ਪਰਿਵਾਰ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। Women ਉਧਰ ਪੁਲਿਸ ਵੱਲੋਂ ਹਾਲਤ ਦੇ ਮੱਦੇਨਜ਼ਰ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News

Related Post