ਪਿਆਰ 'ਚ ਅੰਨ੍ਹੀ ਹੋਈ ਪਤਨੀ, ਪ੍ਰੇਮੀ ਨਾਲ ਮਿਲ ਕੇ ਹੱਥੀਂ ਉਜਾੜਿਆ ਆਪਣਾ ਸੁਹਾਗ

By  Jashan A December 24th 2019 03:18 PM

ਪਿਆਰ 'ਚ ਅੰਨ੍ਹੀ ਹੋਈ ਪਤਨੀ, ਪ੍ਰੇਮੀ ਨਾਲ ਮਿਲ ਕੇ ਹੱਥੀਂ ਉਜਾੜਿਆ ਆਪਣਾ ਸੁਹਾਗ,ਤਰਨਤਾਰਨ: ਤਰਨਤਾਰਨ ਪੁਲਿਸ ਨੇ ਪਿੰਡ ਸਭਰਾ 'ਚ 1 ਸਾਲ ਪਹਿਲਾਂ ਹੋਏ ਸੋਨਾ ਸਿੰਘ ਨਾਂ ਦੇ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ ਹੈ। ਉਹਨਾਂ ਕਿਹਾ ਕਿ ਸੋਨਾ ਸਿੰਘ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੀ ਪਤਨੀ ਵਲੋਂ ਆਪਣੇ ਪ੍ਰੇਮੀ ਤੇ ਉਸ ਦੇ ਸਾਥੀ ਨਾਲ ਮਿਲ ਕੇ ਕੀਤਾ ਗਿਆ ਸੀ। TarnTaran ਉਹਨਾਂ ਦੱਸਿਆ ਕਿ ਸੋਨਾ ਸਿੰਘ ਦੀ ਮੌਤ 1 ਸਾਲ ਪਹਿਲਾਂ ਹੋਈ ਸੀ ਤੇ ਉਸ ਦੀ ਭੈਣ ਨੇ ਆਪਣੇ ਭਰਾ ਦੀ ਮੌਤ ਨੂੰ ਕਤਲ ਕਰਾਰ ਦਿੱਤਾ ਸੀ, ਜਿਸ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਹੋਰ ਪੜ੍ਹੋ:ਅਮਨ ਅਰੋੜਾ ਦਾ ਵੱਡਾ ਬਿਆਨ, 40 ਨਾਰਾਜ਼ ਕਾਂਗਰਸੀਆਂ ਨੂੰ ‘ਆਪ’ ਵਿਧਾਇਕਾਂ ਨੂੰ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ (Exclusive) ਪੁਲਿਸ ਨੇ ਦੱਸਿਆ ਕਿ ਸੋਨਾ ਸਿੰਘ ਦੀ ਪਤਨੀ ਦੇ ਬਾਹਰ ਇੱਕ ਨੋਜਵਾਨ ਨਾਲ ਪ੍ਰੇਮ ਸਬੰਧ ਸਨ ਤੇ ਉੁਕਤ ਪ੍ਰੇਮ ਸਬੰਧਾਂ ਦੇ ਚੱਲਦਿਆਂ ਮ੍ਰਿਤਕ ਦੀ ਪਤਨੀ ਨੇ ਆਪਣੇ ਆਸ਼ਕ ਨਾਲ ਮਿਲਕੇ ਆਪਣੇ ਪਤੀ ਦੀ ਹੱਤਿਆ ਕਰ ਉਸਦੀ ਲਾਸ਼ ਨੂੰ ਖੁਰੱਦ ਬੁਰਦ ਕਰ ਦਿੱਤਾ ਗਿਆ ਸੀ। TarnTaranਫਿਲਹਾਲ ਪੁਲਿਸ ਨੇ ਸੋਨਾ ਸਿੰਘ ਦੀ ਪਤਨੀ ਮਨਦੀਪ ਕੌਰ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਇੰਨ੍ਹਾਂ ਦਾ ਤੀਜਾ ਸਾਥੀ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। -PTC News

Related Post