ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

By  Jashan A December 7th 2018 11:49 AM -- Updated: December 7th 2018 12:12 PM

ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ,ਪੱਟੀ: ਬੀਤੀ ਸ਼ਾਮ ਪੱਟੀ ਬੱਸ ਸਟੈਂਡ ਦੇ ਬਾਥਰੂਮਾਂ 'ਚ ਇੱਕ ਪੁਲਿਸ ਮੁਲਾਜ਼ਮ ਜੋ ਕਿ ਨਸ਼ੇ ਦੀ ਪੂਰਤੀ ਕਰਨ ਲਈ ਆਇਆ ਸੀ ਅਤੇ ਕਰੀਬ ਇੱਕ ਘੰਟਾ ਬੱਸ ਸਟੈਂਡ ਦੇ ਬਾਥਰੂਮ 'ਚ ਹੀ ਰਿਹਾ ਅਤੇ ਇਸ ਦੌਰਾਨ ਉਸ ਦਾ ਫੋਨ ਵਾਰ ਵਾਰ ਵੱਜਦਾ ਰਿਹਾ ਜਿਸ ਤੇ ਬਾਥਰੂਮ ਦੇ ਬਾਹਰ ਬੈਠੇ ਸੇਵਾਦਾਰ ਨੂੰ ਸ਼ੱਕ ਹੋਇਆ ਕਿ ਕੋਈ ਗੱਲ ਜ਼ਰੂਰ ਹੋਈ ਹੈ।

drug news ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

ਜਿਸ ਤੋਂ ਬਾਅਦ ਉਨ੍ਹਾਂ ਬਾਥਰੂਮ ਦੀ ਕੰਧ ਟੱਪ ਕੇ ਅੰਦਰ ਦੇਖਿਆ ਤਾਂ ਇਸ ਪੁਲਿਸ ਮੁਲਾਜ਼ਮ ਦੀ ਬਾਂਹ 'ਚ ਨਸ਼ੇ ਦਾ ਟੀਕਾ ਲੱਗਾ ਹੋਇਆ ਸੀ। ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਪੱਟੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਜਗਦੇਵ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ: ਬਰਨਾਲਾ ‘ਚ ਬੱਸ ਸਟੈਂਡ ਦੇ ਨਜ਼ਦੀਕ ਇੱਕ ਵਿਅਕਤੀ ਦਾ ਸਿਰ ‘ਚ ਗੋਲੀਆਂ ਮਾਰ ਕੇ ਕਤਲ

drug news ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

ਇਹ ਪੁਲੀਸ ਮੁਲਾਜ਼ਮ ਤਰਨਤਾਰਨ ਦੇ ਥਾਣਾ ਸਿਟੀ ਵਿਚ ਤੈਨਾਤ ਸੀ ਅਤੇ ਪੱਟੀ ਆਪਣੀ ਮਾਂ ਨਾਲ ਰਹਿੰਦਾ ਸੀ।

drug news ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

ਇਸ ਪੁਲਿਸ ਮੁਲਾਜ਼ਮ ਬਾਰੇ ਜਦੋ ਥਾਣਾ ਸਿਟੀ ਪੱਟੀ ਦੇ ਐੱਸ.ਐਚ.ਓ ਰਾਜੇਸ਼ ਕੱਕੜ ਨੂੰ ਜਾਣਕਾਰੀ ਲੈਣ ਲਈ ਫੋਨ ਕੀਤੇ ਗਏ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ ਅਤੇ ਇਸ ਮੁੱਦੇ ਤੇ ਪੱਟੀ ਦੇ ਡੀਐੱਸਪੀ ਸੋਹਣ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੀ ਇਸ ਮਾਮਲੇ ਵਿਚ ਅਗਿਆਨਤਾ ਪ੍ਰਗਟ ਕਰਦੇ ਕਿਹਾ ਕਿ ਮੈਂ ਜਾਣਕਾਰੀ ਲੈ ਕੇ ਦੱਸਦਾ ਪਰ ਉਨ੍ਹਾਂ ਵੀ ਫੋਨ ਨਹੀਂ ਚੁੱਕਿਆ। ਇਸ ਮਾਮਲੇ ਤੋਂ ਬਾਅਦ ਪੁਲਿਸ ਕੰਨੀ ਕਤਰਾ ਰਹੀ ਹੈ।

-PTC News

Related Post