ਮਨੀਸ਼ ਸਿਸੋਦੀਆ ਦੇ ਘਰ CBI ਰੇਡ ਮਗਰੋਂ ਤਰੁਣ ਚੁੱਘ ਦਾ ਵੱਡਾ ਬਿਆਨ

By  Riya Bawa August 20th 2022 07:42 PM -- Updated: August 20th 2022 07:55 PM

ਚੰਡੀਗੜ੍ਹ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੇ ਛਾਪੇ ਨੂੰ ਲੈ ਕੇ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਇਸ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਸ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੀਆਂ ਗਲੀਆਂ ਵਿੱਚ ਸ਼ਰਾਬ ਦੇ ਠੇਕੇ ਖੋਲ੍ਹੇ ਹਨ। ਇਹ ਪੈਸਾ ਪੰਜਾਬ ਚੋਣਾਂ ਵਿੱਚ ਵਰਤਿਆ ਗਿਆ।

ਮਨੀਸ਼ ਸਿਸੋਦੀਆ ਦੇ ਘਰ CBI ਰੇਡ ਮਗਰੋਂ ਤਰੁਣ ਚੁੱਘ ਦਾ ਵੱਡਾ ਬਿਆਨ

ਕੇਜਰੀਵਾਲ ਦਿੱਲੀ ਮਾਡਲ ਦੀ ਗੱਲ ਕਰਦੇ ਹਨ, ਕੀ ਇਹ ਉਨ੍ਹਾਂ ਦਾ ਦਿੱਲੀ ਮਾਡਲ ਹੈ? ਉਨ੍ਹਾਂ ਤੋਂ ਨੈਤਿਕਤਾ ਦੀ ਕੋਈ ਉਮੀਦ ਨਹੀਂ ਹੈ। ਹੁਣ ਮਨੀਸ਼ ਸਿਸੋਦੀਆ ਦੇ ਮਾਮਲੇ 'ਚ ਕੇਜਰੀਵਾਲ ਦੀ ਪ੍ਰੀਖਿਆ ਹੈ। ਦਿੱਲੀ ਦੇ ਲੋਕ ਉਡੀਕ ਕਰ ਰਹੇ ਹਨ। ਉਹ ਅੰਨਾ ਹਜ਼ਾਰੇ ਅਤੇ ਮਹਾਤਮਾ ਗਾਂਧੀ ਦੀ ਤਸਵੀਰ ਦਿਖਾ ਕੇ ਸੱਤਾ 'ਚ ਆਏ ਸਨ। ਅੱਜ ਉਹਨਾਂ ਦੀ ਫੋਟੋ ਹਟਾ ਦਿੱਤੀ ਗਈ ਹੈ। ਕੇਜਰੀਵਾਲ ਇਸ ਗੱਲ ਦਾ ਜਵਾਬ ਦੇਣ ਕਿ ਦਿੱਲੀ ਵਿਖੇ ਸਰਕਾਰੀ ਅਧਿਆਪਕਾਂ, ਡਾਕਟਰਾਂ, ਨਰਸਾਂ ਅਤੇ ਸਿਹਤ ਵਰਕਰਾਂ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਦਿੱਲੀ ਦੇ ਵਾਂਗ ਪੰਜਾਬ ਦੇ ਵੀ ਉਕਤ ਵਰਕਰਾਂ ਦੇ ਸਾਰੇ ਪਦ ਖਾਲੀ ਹਨ, ਜਿਨ੍ਹਾਂ ਨੂੰ ਭਰਨ ਦੀ ਇਨ੍ਹਾਂ ਨੇ ਕੋਈ ਯੋਜਨਾ ਨਹੀਂ ਬਣਾਈ । ਉਕਤ ਥਾਵਾਂ 'ਤੇ ਹਜ਼ਾਰਾਂ ਅਸਾਮੀਆਂ ਭਰਨ ਵਾਲੀਆਂ ਪਈਆਂ ਹਨ, ਜਿਨ੍ਹਾਂ ਨੂੰ ਨਹੀਂ ਭਰਿਆ ਜਾ ਰਿਹਾ।

tarun chugh

ਤਰੁਣ ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਦੇ ਨਾਂ ’ਤੇ ਜਿੱਤ ਹਾਸਲ ਕੀਤੀ ਸੀ ਪਰ ਅੱਜ ਇਹ ਲੋਕ ਆਪ ਮਾਫ਼ੀਆ ਬਣ ਗਏ ਹਨ। ਤਰੁਣ ਚੁੱਘ ਨੇ ਕਿਹਾ, "ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਮਾਨਦਾਰ ਹਾਂ, ਅਸੀਂ ਦਿੱਲੀ ਵਿੱਚ ਸਕੂਲ ਅਤੇ ਹਸਪਤਾਲ ਬਣਾਏ ਹਨ। ਤਰੁਣ ਚੁੱਘ ਨੇ ਮਨੀਸ਼ ਸਿਸੋਦੀਆ ਨੂੰ ਸਵਾਲ ਕਰਦੇ ਹੋਏ ਇਸ ਗੱਲ ਦਾ ਜਵਾਬ ਦੇਣ ਦੀ ਗੱਲ ਕਹੀ ਹੈ ਕਿ ਉਹ ਜਨਤਾ ਨੂੰ ਦੱਸਣ ਕਿ ਉਨ੍ਹਾਂ ਵਲੋਂ ਦਿੱਲੀ ’ਚ ਕਿੰਨੇ ਸਕੂਲ ਅਤੇ ਹਸਪਤਾਲ ਬਣਾਏ ਗਏ ਹਨ।"

 

ਦੱਸ ਦੇਈਏ ਕਿ ਬੀਤੇ ਦਿਨੀਂ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਸੀਬੀਆਈ ਦੀ ਟੀਮ ਨੇ ਕਰੀਬ 14 ਘੰਟੇ ਤੱਕ ਜਾਂਚ ਕੀਤੀ। ਇਸ ਦੌਰਾਨ ਜਾਂਚ ਏਜੰਸੀ ਨੂੰ ਐਕਸਾਈਜ਼ ਡਿਊਟੀ ਨਾਲ ਸਬੰਧਤ ਕੁਝ ਖੁਫੀਆ ਦਸਤਾਵੇਜ਼ ਮਿਲੇ ਹਨ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਸ ਖ਼ਿਲਾਫ਼ ਸਖ਼ਤ ਕੇਸ ਤਿਆਰ ਕਰ ਲਿਆ ਗਿਆ ਹੈ।

 ਮਨੀਸ਼ ਸਿਸੋਦੀਆ ਦੇ ਘਰ CBI ਰੇਡ ਮਗਰੋਂ ਤਰੁਣ ਚੁੱਘ ਨੇ ਆਪ 'ਤੇ ਬੋਲਿਆ ਵੱਡਾ ਹਮਲਾ

ਇਹ ਵੀ ਪੜ੍ਹੋ : ਜਹਾਜ਼ 'ਚ ਐਮਰਜੈਂਸੀ ਗੇਟ ਸਾਹਮਣੇ ਬੈਗ ਰੱਖਣ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ

ਇਸ ਤੋਂ ਇਲਾਵਾ ਸੀਬੀਆਈ ਨੇ ਸਿਸੋਦੀਆ ਦੇ ਵਾਹਨ ਦੀ ਵੀ ਤਲਾਸ਼ੀ ਲਈ ਹੈ। ਇਸ ਪੂਰੇ ਮਾਮਲੇ ਵਿੱਚ ਸੀਬੀਆਈ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ ਜਿਸ ਵਿੱਚ ਮਨੀਸ਼ ਸਿਸੋਦੀਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਸਿਸੋਦੀਆ ਤੋਂ ਇਲਾਵਾ ਕੁੱਲ 15 ਲੋਕਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ।

-PTC News

Related Post