ਭਾਜਪਾ ਆਗੂ ਤਰੁਣ ਚੁੱਘ ਨੂੰ ਗਹਿਰਾ ਸਦਮਾ, ਪਿਤਾ ਬਨਾਰਸੀ ਦਾਸ ਚੁੱਘ ਦਾ ਹੋਇਆ ਦੇਹਾਂਤ

By  PTC NEWS March 8th 2020 04:13 PM -- Updated: March 8th 2020 05:08 PM

ਅੰਮ੍ਰਿਤਸਰ: ਭਾਜਪਾ ਆਗੂ ਤਰੁਣ ਚੁੱਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਪਿਤਾ ਬਨਾਰਸੀ ਦਾਸ ਚੁੱਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਇਲਾਕੇ ਦੇ ਲੋਕ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਤਰੁਣ ਚੁੱਘ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਸ਼ਾਮ 5.30 ਵਜੇ ਦੁਰਗਿਆਣਾ ਮੰਦਿਰ ਸ਼ਿਵਪੁਰੀ 'ਚ ਬਨਾਰਸੀ ਦਾਸ ਚੁੱਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

-PTC News

Related Post