ਆਪਣੀਆਂ ਮੰਗਾਂ ਨੂੰ ਲੈ ਕੇ ਸਤਲੁਜ ਦਰਿਆ 'ਤੇ ਬਣੇ ਗੇਟ 'ਤੇ ਚੜ੍ਹੇ ਕੱਚੇ ਅਧਿਆਪਕ, ਕੀਤਾ ਜ਼ੋਰਦਾਰ ਪ੍ਰਦਰਸ਼ਨ

By  Riya Bawa September 26th 2021 12:34 PM -- Updated: September 26th 2021 01:22 PM

ਰੂਪਨਗਰ- ਪੰਜਾਬ ਭਰ ਦੇ ਕੱਚੇ ਅਧਿਆਪਕ ਅਤੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਥਾਵਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਅੱਜ ਵੱਖ -ਵੱਖ ਸ਼੍ਰੇਣੀਆਂ ਦੇ ਲਗਭਗ 13 ਹਜ਼ਾਰ ਕੱਚੇ ਅਧਿਆਪਕ, ਆਪਣੀ ਮੰਗਾਂ ਨੂੰ ਲੈ ਕੇ ਸਤਲੁਜ ਦਰਿਆ ਉੱਤੇ ਹੈੱਡ 'ਤੇ ਚੜ੍ਹ ਗਏ ਹਨ। ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਾਰਜ ਸੰਭਾਲਣ ਦੇ ਨਾਲ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤਕ ਕੋਈ ਸਕਰਾਤਾਮਕ ਕਾਰਵਾਈ ਨਹੀਂ ਕੀਤੀ ਹੈ।

ਦੱਸ ਦੇਈਏ ਕਿ ਇਹ ਪਿਛਲੇ ਕਈ ਸਮੇਂ ਤੋਂ ਵੱਖ -ਵੱਖ ਸ਼੍ਰੇਣੀਆਂ ਦੇ ਲਗਭਗ 13 ਹਜ਼ਾਰ ਕੱਚੇ ਅਧਿਆਪਕ, ਜੋ ਸਿੱਖਿਆ ਵਿਭਾਗ ਵਿੱਚ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਰੂਪਨਗਰ ਦੇ ਹੈੱਡ 'ਤੇ ਚੜ੍ਹੇ ਇਨ੍ਹਾਂ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਦੀ ਮੰਗ ਪੂਰੀ ਕੀਤੀ ਜਾਵੇ। ਇਹ ਗੇਟ ਸਤਲੁਜ ਦਰਿਆ ਉੱਤੇ ਬਣਾਏ ਗਏ ਹਨ, ਅਧਿਆਪਕ ਇਨ੍ਹਾਂ ਗੇਟਾਂ ਦੇ ਉੱਪਰ ਚੜ੍ਹ ਰਹੇ ਹਨ। ਇਸ ਮੌਕੇ ਪ੍ਰਦਰਸ਼ਨ ਦੌਰਾਨ ਪੁਲਿਸ ਬਲ ਵੀ ਤਇਨਾਤ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਪ੍ਰਸ਼ਾਸਨ ਦੇ ਵੱਲੋਂ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਮੁੱਖ ਮੰਤਰੀ ਪੰਜਾਬ ਦੇ ਪੀਏ ਨਾਲ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਮੋਰਿੰਡਾ ਵਿਖੇ ਲਿਜਾਇਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ 13,000 ਕੱਚੇ ਅਧਿਆਪਕ ਹਨ, ਜੋ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

 

-PTC News

Related Post