Teachers' Day 2020 : ਅਧਿਆਪਕ ਦਿਵਸ ’ਤੇ ਗੂਗਲ ਨੇ ਬਣਾਇਆ ਇਹ ਖਾਸ ਡੂਡਲ , ਅਧਿਆਪਕਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

By  Shanker Badra September 5th 2020 02:11 PM

Teachers' Day 2020 : ਅਧਿਆਪਕ ਦਿਵਸ ’ਤੇ ਗੂਗਲ ਨੇ ਬਣਾਇਆ ਇਹ ਖਾਸ ਡੂਡਲ , ਅਧਿਆਪਕਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ:ਨਵੀਂ ਦਿੱਲੀ : ਭਾਰਤ 'ਚ ਅੱਜ ਯਾਨੀ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਰਚ ਇੰਜਣ ਗੂਗਲ ਨੇ ਆਪਣੇ ਹੋਮ ਪੇਜ਼ 'ਤੇ ਖਾਸ ਡੂਡਲ ਬਣਾਇਆ ਹੈ। ਗੂਗਲ ਨੇ ਆਪਣੇ ਡੂਡਲ ਵਿਚ ਕਿਤਾਬ, ਲੈਪਟਾਪ, ਸਕੇਲ, ਫ਼ਲ, ਬਲੱਬ, ਸਕੂਲ ਦੀ ਘੰਟੀ, ਪੈਂਸਲ, ਮੁਖੌਟੇ, ਤਿਤਲੀ, ਰੰਗ ਕਰਨ ਵਾਲੇ ਬੋਰਡ, ਧਰਤੀ ਅਤੇ ਬੱਚਿਆਂ ਨੂੰ ਰੇਖਾਂਕਿਤ ਕਰ ਕੇ ਅਧਿਆਪਕਾਂ ਪ੍ਰਤੀ ਸਨਮਾਨ ਜ਼ਾਹਰ ਕੀਤਾ ਹੈ।

Teachers' Day 2020 : ਅਧਿਆਪਕ ਦਿਵਸ ’ਤੇ ਗੂਗਲ ਨੇ ਬਣਾਇਆ ਇਹ ਖਾਸ ਡੂਡਲ , ਅਧਿਆਪਕਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

ਅਧਿਆਪਕ ਦਿਵਸ ਦੇ ਮੌਕੇ ‘ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ‘ਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ,ਉੱਤਮ ਅਤੇ ਸਤੀਕਾਰ ਵਾਲਾ ਹੈ।

Teachers' Day 2020 : ਅਧਿਆਪਕ ਦਿਵਸ ’ਤੇ ਗੂਗਲ ਨੇ ਬਣਾਇਆ ਇਹ ਖਾਸ ਡੂਡਲ , ਅਧਿਆਪਕਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

ਹੁਣ ਕੁੱਝ ਲੋਕਾਂ ਦੇ ਮਨ ਵਿੱਚ ਸਵਾਲ ਇਹ ਆਉਂਦਾ ਹੈ ਕਿ ਅਧਿਆਪਕ ਦਿਵਸ 5 ਸਤੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ? 5 ਸਤੰਬਰ ਨੂੰ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ ਹੁੰਦਾ ਹੈ। ਰਾਧਾਕ੍ਰਿਸ਼ਨਨ ਭਾਰਤ ਦੇ ਪਹਿਲੇ ਉੱਪ ਰਾਸ਼ਟਰਪਤੀ, ਦੂਜੇ ਰਾਸ਼ਟਰਪਤੀ, ਬਿਹਤਰੀਨ ਅਧਿਆਪਕ, ਸਕਾਲਰ ਅਤੇ ਰਾਜਨੇਤਾ ਸਨ। ਰਾਧਾਕ੍ਰਿਸ਼ਨਨ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ ਸੀ।

Teachers' Day 2020 : ਅਧਿਆਪਕ ਦਿਵਸ ’ਤੇ ਗੂਗਲ ਨੇ ਬਣਾਇਆ ਇਹ ਖਾਸ ਡੂਡਲ , ਅਧਿਆਪਕਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ। ਉਹ ਬਹੁਤ ਹੋਣਹਾਰ ਵਿਦਿਆਰਥੀ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਆਪਣੇ ਇਸ ਛੋਟੇ ਬੇਟੇ ਨੂੰ ਅੰਗਰੇਜ਼ੀ ਨਹੀਂ ਸਿੱਖਣ ਦੇਣਾ ਚਾਹੁੰਦੇ ਸਨ। ਉਹ ਚਾਹੁੰਦੇ ਸਨ ਕਿ ਰਾਧਾਕ੍ਰਿਸ਼ਣਨ ਮੰਦਰ ਦੇ ਪੁਜਾਰੀ ਬਣਨ ਪਰ ਉਹ ਨਹੀਂ ਰੁਕੇ ਅਤੇ ਉੱਚ ਪੱਧਰੀ ਸਿੱਖਿਆ ਹਾਸਲ ਕੀਤੀ। ਉਨ੍ਹਾਂ ਮੈਸੂਰ,ਕੋਲਕਾਤਾ, ਆਕਸਫੋਰਡ ਅਤੇ ਬਾਅਦ ਵਿੱਚ ਸ਼ਿਕਾਗੋ ਵਿੱਚ ਵੀ ਸਿੱਖਿਆ ਮਾਹਰ ਦੇ ਤੌਰ 'ਤੇ ਗਏ।

ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਬ੍ਰਿਟਿਸ਼ ਸਰਕਾਰ ਨੇ ‘ਸਰ’ ਦੀ ਉਪਾਧੀ ਨਾਲ ਸਨਮਾਨਤ ਕੀਤਾ। 1954 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ ਸੀ। 1962 ਵਿੱਚ ਭਾਰਤ ਸਰਕਾਰ ਨੇ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਉੱਤੇ ਮਨਾਉਣ ਦਾ ਐਲਾਨ ਕਰ ਦਿੱਤਾ ਸੀ।

-PTCNews

Related Post