CM ਮਾਨ ਦੀ ਰਿਹਾਇਸ਼ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਹੰਗਾਮਾ, ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ

By  Riya Bawa July 13th 2022 03:24 PM -- Updated: July 13th 2022 03:30 PM

ਸੰਗਰੂਰ: ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਜ਼ਬਰਦਸਤ ਹੰਗਾਮਾ ਹੋਇਆ ਹੈ। ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਹਾਸਲ ਜਾਣਕਾਰੀ ਮੁਤਾਬਕ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। cm ਇਸ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਕਾਫੀ ਹੱਥੋਪਾਈ ਹੋਈ ਅਤੇ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਨੂੰ ਵਾਲਾਂ ਤੋਂ ਘਸੀਟਿਆ ਗਿਆ। ਪ੍ਰਦਰਸ਼ਨ ਕਰ ਰਹੇ ਬੀਐੱਡ ਟੈਟ ਪਾਸ ਲੜਕਿਆਂ ਦੇ ਕੱਪੜੇ ਫਾੜੇ ਗਏ ਤੇ ਉਨ੍ਹਾਂ ਦੇ ਸੱਟਾਂ ਵੀ ਲੱਗੀਆਂ ਹਨ।  CM ਮਾਨ ਦੀ ਰਿਹਾਇਸ਼ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਹੰਗਾਮਾ, ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਫੋਰੈਂਸਿਕ ਜਾਂਚ 'ਚ ਕਰੀਬ ਪੰਜ ਹਥਿਆਰਾਂ ਦੀ ਹੋਈ ਸ਼ਨਾਖ਼ਤ: ਸੂਤਰ ਦੱਸ ਦੇਈਏ ਕਿ ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਪੰਜਾਬੀ ਅਤੇ ਹਿੰਦੀ ਅਤੇ ਇਤਿਹਾਸ ਵਿਸ਼ਿਆਂ ਲਈ ਨੌਕਰੀਆਂ ਦੀ ਮੰਗ ਕਰ ਰਹੇ ਹਨ। ਪੰਜਾਬ ਵਿੱਚ 32 ਹਜ਼ਾਰ ਦੇ ਕਰੀਬ ਟੈਟ ਪਾਸ ਬੇਰੁਜ਼ਗਾਰ ਅਧਿਆਪਕ 9000 ਅਸਾਮੀਆਂ ਦੀ ਮੰਗ ਕਰ ਰਹੇ ਹਨ।  CM ਮਾਨ ਦੀ ਰਿਹਾਇਸ਼ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਹੰਗਾਮਾ, ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ -PTC News

Related Post