ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ

By  Joshi September 23rd 2018 04:25 PM

Teachers union protest against Punjab Government: ਅੱਜ ਸਾਰੇ ਪੰਜਾਬ ਦੇ ਜ਼ਿਲ੍ਹਾ ਹੈਡ ਕੁਆਟਰਾਂ ਤੇ 5178 ਮਾਸਟਰ ਕੇਡਰ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਜਾਇਜ ਮੰਗਾਂ (appointment letter ਅਨੁਸਾਰ, ਨਵੰਬਰ, 2017 ਤੋਂ ਪੂਰੀ ਤਨਖਾਹ ਤੇ ਰੈਗੂਲਰ ਕਰਨਾ) ਦੀ ਪੂਰਤੀ ਲਈ ਭੁੱਖ ਹੜਤਾਲ ਰੱਖੀ ਹੈ।

ਪਟਿਆਲਾ: ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ-ਬੋਲ

ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜਿਲ੍ਹਾ ਜਲੰਧਰ ਦੇ ਸਮੂਹ ਅਧਿਆਪਕਾਂ ਨੇ ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ ਮੂਹਰੇ ਭੁੱਖ ਹੜਤਾਲ ਕੀਤੀ ਗਈ ਅਤੇ ਸ਼ਹਿਰ ਵਿੱਚ ਜ਼ੋਰਦਾਰ ਨਾਹਰੇਬਾਜੀ ਨਾਲ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੱਸਿਆ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵਲੋਂ 2011 ਵਿੱਚ ਲਿਆ ਪਹਿਲਾ ਟੈਟ ਦਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮੰਜ਼ੂਰਸ਼ੁਦਾ ਪੋਸਟਾਂ ਉਤੇ ਨਵੰਬਰ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ ਉੱਤੇ 6000 ਰੁਪਏ ਮਹੀਨਾ ਤਨਖਾਹ ਤੇ ਭਰਤੀ ਕੀਤੇ ਗਏ ਸਨ| ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ ਇਨ੍ਹਾਂ ਅਧਿਆਪਕਾਂ ਨੂੰ ਨਵੰਬਰ 2017 ਵਿੱਚ ਰੈਗੂਲਰ ਕੀਤਾ ਜਾਣਾ ਬਣਦਾ ਸੀ| ਜਦਕਿ ਹੁਣ ਤਿੰਨ ਸਾਲ ਤੋਂ ਦਸ ਮਹੀਨੇ ਬਾਅਦ ਵੀ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ|

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜ਼ੇਕਰ 5178 ਅਧਿਆਪਕਾਂ ਦੀ ਜਾਇਜ ਮੰਗ ਨੂੰ ਨਹੀਂ ਮੰਨਿਆ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

-PTC News

Related Post