ਗੈਸਟ ਫੈਕਲਟੀ 'ਤੇ ਕੰਮ ਕਰਦੇ ਅਧਿਆਪਕਾਂ ਵਲੋਂ ਮੁਕੰਮਲ ਹੜਤਾਲ, ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ

By  Riya Bawa October 21st 2021 01:04 PM

ਨੰਗਲ: ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਦੇ ਵਿਚ ਪ੍ਰੋਫੈਸਰਾਂ ਦੀਆਂ ਪੋਸਟਾਂ ਕੱਢੇ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਤੇ ਕੰਮ ਕਰਦੇ ਪ੍ਰੋਫੈਸਰਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਜਿੱਥੇ ਅੱਜ ਕਾਲਜਾਂ ਵਿੱਚ ਹੜਤਾਲ ਕੀਤੀ ਗਈ ਉੱਥੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਨੰਗਲ ਦੇ ਸਰਕਾਰੀ ਸ਼ਿਵਾਲਿਕ ਕਾਲਜ ਵਿੱਚ ਧਰਨਾ ਦੇ ਰਹੇ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਾਲਜਾਂ ਵਿੱਚ ਨਵੀਂ ਭਰਤੀ ਦੇ ਲਈ ਵਿਗਿਆਪਨ ਦਿੱਤਾ ਗਿਆ ਹੈ ਅਤੇ ਉਸ ਵਿਗਿਆਪਨ ਦਾ ਉਹ ਸਵਾਗਤ ਕਰਦੇ ਹਨ ਪਰੰਤੂ ਲੰਮੇ ਸਮੇਂ ਤੋਂ ਆਪਣੇ ਕੀਮਤੀ ਵਰ੍ਹੇ ਸਰਕਾਰੀ ਕਾਲਜਾਂ ਨੂੰ ਦੇਣ ਵਾਲੇ ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਪੰਜਾਬ ਸਰਕਾਰ ਦਾ ਬੇਹੱਦ ਗਲਤ ਨਤੀਜਾ ਹੈ।

ਇਨ੍ਹਾਂ ਅਧਿਆਪਕਾਂ ਵੱਲੋਂ ਜਿੱਥੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਉੱਥੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

-PTC News

Related Post