ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਮੁੱਖ ਮੰਤਰੀ ਵੱਲੋਂ ਤੋੜੇ ਚੋਣ ਜ਼ਾਬਤੇ ਤੋਂ ਜਾਣੂ ਕਰਵਾਇਆ

By  Shanker Badra May 8th 2018 05:47 PM -- Updated: May 8th 2018 05:48 PM

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਮੁੱਖ ਮੰਤਰੀ ਵੱਲੋਂ ਤੋੜੇ ਚੋਣ ਜ਼ਾਬਤੇ ਤੋਂ ਜਾਣੂ ਕਰਵਾਇਆ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।ਇਸ ਉਲੰਘਣਾ ਦੀ ਜਾਂਚ ਕਰਨ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਵਾਸਤੇ ਸ਼ਾਹਕੋਟ ਹਲਕੇ ਵਿਚ ਇੱਕ ਸੀਨੀਅਰ ਆਬਜ਼ਰਬਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਵੀ ਆਖਿਆ ਹੈ। SAD tells EC that CM has violated model code of conductਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਅੱਜ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਵਨ ਦੇ ਗਲਿਆਰੇ ਵਿਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਸੀ,ਜਿਸ ਵਿਚ ਸੂਬੇ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਾਜ਼ਰੀ ਭਰੀ ਸੀ।ਉਹਨਾਂ ਕਿਹਾ ਕਿ ਇਸ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਇੱਕ ਅਧਿਕਾਰੀ ਅਤੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਮਹਿਤਪੁਰ ਦੇ ਐਸਐਚਓ ਖਿਲਾਫ ਭੰਡੀ ਪ੍ਰਚਾਰ ਕੀਤਾ ਸੀ। SAD tells EC that CM has violated model code of conductਅਕਾਲੀ ਦਲ ਦੇ ਵਫ਼ਦ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਨਆਰਆਈ ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਸਮੇਤ ਦੂਜੀਆਂ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਸੰਬੰਧੀ ਸਿਆਸੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਸੀ।ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜ਼ਿਮਨੀ ਚੋਣ ਮੌਕੇ ਕਾਂਗਰਸ ਪਾਰਟੀ ਅੰਦਰ ਜੋਸ਼ ਭਰਨ ਵਾਸਤੇ ਇਹ ਸ਼ਮੂਹਲੀਅਤ ਕਰਵਾਈ ਗਈ ਸੀ।SAD tells EC that CM has violated model code of conductਇਸ ਘਟਨਾਕ੍ਰਮ ਨੂੰ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਵਾਲੀ ਕਾਰਵਾਈ ਕਰਾਰ ਦਿੰਦਿਆਂ ਡਾ.ਦਲਜੀਤ ਚੀਮਾ ਨੇ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਦੀ ਭੂਮਿਕਾ ਨਿਭਾਈ,ਜਦਕਿ ਉਸ ਦੀ ਆਪਣੀ ਪੁਲਿਸ ਨੇ ਸ਼ੇਰੋਵਾਲੀਆ ਵਿਰੁੱਧ ਗੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ।ਉਹਨਾਂ ਕਿਹਾ ਕਿ 7 ਮਈ ਨੂੰ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਲੜੀ ਦੀ ਜਾਂਚ ਹੋਣੀ ਚਾਹੀਦੀ ਹੈ।SAD tells EC that CM has violated model code of conductਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ,ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ.ਸਵਰਨ ਸਿੰਘ ਚਨਾਰਥਲ,ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸਰਦਾਰ ਹਰਦੀਪ ਸਿੰਘ ਬੁਟਰੇਲਾ ਵੀ ਸ਼ਾਮਿਲ ਸਨ। -PTCNews

Related Post