ਦਲ ਖ਼ਾਲਸਾ ਦਾ ਅੱਜ ਅਜ਼ਾਦੀ ਮਾਰਚ, ਅੰਮ੍ਰਿਤਸਰ 'ਚ ਪੁਲਿਸ ਦਾ ਸਖ਼ਤ ਪਹਿਰਾ

By  Riya Bawa June 5th 2022 09:13 AM -- Updated: June 5th 2022 09:17 AM

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਣਾਅ ਦਾ ਮਾਹੌਲ ਹੈ। ਪੁਲੀਸ ਦਾ ਸਖ਼ਤ ਪਹਿਰਾ ਹੈ। ਪੂਰਾ ਸ਼ਹਿਰ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਕੱਲ੍ਹ ਸਾਕਾ ਨੀਲਾ ਤਾਰਾ ਦੀ ਬਰਸੀ ਹੈ ਅਤੇ ਅੱਜ 5 ਜੂਨ ਦਿਨ ਐਤਵਾਰ ਨੂੰ ਦਲ ਖਾਲਸਾ ਨੇ 'ਅਜ਼ਾਦੀ ਮਾਰਚ' ਕੱਢਣ ਦਾ ਐਲਾਨ ਕੀਤਾ ਹੈ। ਪਟਿਆਲਾ 'ਚ ਹੋਈ ਹਿੰਸਕ ਘਟਨਾ ਤੋਂ ਬਾਅਦ ਅੰਮ੍ਰਿਤਸਰ 'ਚ ਸਿੱਖ-ਹਿੰਦੂ ਜਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ। ਪੁਲਿਸ ਨੂੰ ਸ਼ਨੀਵਾਰ-ਸੋਮਵਾਰ ਲਈ ਹਾਈ ਅਲਰਟ 'ਤੇ ਰਹਿਣ ਲਈ ਕਿਹਾ ਗਿਆ ਹੈ।

ਦਲ ਖ਼ਾਲਸਾ ਦਾ ਅੱਜ ਅਜ਼ਾਦੀ ਮਾਰਚ, ਅੰਮ੍ਰਿਤਸਰ 'ਚ ਪੁਲਿਸ ਦਾ ਸਖ਼ਤ ਪਹਿਰਾ

ਦੱਸ ਦੇਈਏ ਕਿ ਬੀਤੇ ਦੋ ਦਿਨ ਤੋਂ ਹੀ ਅੰਮ੍ਰਿਤਸਰ ਸ਼ਹਿਰ ਦੇ ਕੋਨੇ-ਕੋਨੇ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਪੂਰਾ ਸ਼ਹਿਰ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਤਾਇਨਾਤ ਹਨ।

ਪੁਲਿਸ ਨੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਹਰ ਰਸਤੇ 'ਤੇ ਨਾਕਾਬੰਦੀ ਕੀਤੀ ਹੋਈ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਵਾਹਨਾਂ ਨੂੰ ਹਰਿਮੰਦਰ ਸਾਹਿਬ ਵੱਲ ਜਾਣ ਦੀ ਮਨਾਹੀ ਹੈ। ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੀਆਂ ਗੱਡੀਆਂ ਨੂੰ ਹੀ ਹਰਿਮੰਦਰ ਸਾਹਿਬ ਜਾਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਹਰ ਆਉਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਟੀਵੀ ਚੈਨਲ 'ਤੇ ਪਹਿਲੀ ਵਾਰ ਸਾਕਾ ਨੀਲਾ ਤਾਰਾ ਨਾਲ ਸੰਬੰਧਿਤ ਵੱਡੇ ਖ਼ੁਲਾਸੇ

ਦਲ ਖਾਲਸਾ ਵੱਲੋਂ ਜਿੱਥੇ ਅਜ਼ਾਦੀ ਮਾਰਚ ਅਤੇ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪੁਲਿਸ ਵੱਲੋਂ ਸ਼ਹਿਰ ਵਿੱਚ ਸ਼ਾਂਤੀ ਦਾ ਸੁਨੇਹਾ ਦੇਣ ਲਈ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ। ਸ਼ਨੀਵਾਰ ਨੂੰ ਵੀ ਅਰਧ ਸੈਨਿਕ ਬਲਾਂ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ। ਹਰ ਚੌਕ ਚੌਰਾਹੇ 'ਤੇ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਕਿਸੇ ਨੂੰ ਵੀ ਹਥਿਆਰ ਰੱਖਣ ਦੇ ਹੁਕਮ ਨਹੀਂ ਹਨ। ਹਰ ਵਾਹਨ, ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਦਲ ਖ਼ਾਲਸਾ ਦਾ ਅੱਜ ਅਜ਼ਾਦੀ ਮਾਰਚ, ਅੰਮ੍ਰਿਤਸਰ 'ਚ ਪੁਲਿਸ ਦਾ ਸਖ਼ਤ ਪਹਿਰਾ

ਸ਼ਹਿਰ ਵਿੱਚ ਪੱਕੇ ਕੈਮਰਿਆਂ ਤੋਂ ਇਲਾਵਾ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹਰ ਸੜਕ ’ਤੇ ਆਰਜ਼ੀ ਕੈਮਰੇ ਲਾਏ ਗਏ ਹਨ। ਇਨ੍ਹਾਂ ਕੈਮਰਿਆਂ 'ਚ ਹਰਿਮੰਦਰ ਸਾਹਿਬ ਜਾਣ ਵਾਲੇ ਹਰ ਵਿਅਕਤੀ ਅਤੇ ਸ਼ੱਕੀ ਵਿਅਕਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਦੂਜੇ ਪਾਸੇ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੁਲੀਸ ਫੋਰਸ ਨੇ ਵੀ ਤਿਆਰੀਆਂ ਕਰ ਲਈਆਂ ਹਨ।

-PTC News

Related Post