UP 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਚੜ੍ਹੀ ਗੱਡੀ, ਦੋ ਦੀ ਮੌਤ

By  Riya Bawa October 3rd 2021 05:19 PM -- Updated: October 3rd 2021 05:36 PM

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਘੱਟੋ ਘੱਟ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਜਦਕਿ 7 ਲੋਕ ਜ਼ਖ਼ਮੀ ਹੋਏ ਹਨ। ਹਾਲਾਂਕਿ ਪ੍ਰਸਾਸ਼ਨ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ  ਕਥਿਤ ਤੌਰ 'ਤੇ 2 ਗੱਡੀਆਂ ਚੜ੍ਹਾ ਦਿੱਤੀਆਂ। ਕਿਹਾ ਜਾ ਰਿਹਾ ਹੈ ਕਿ ਕੇਂਦਰੀ ਰਾਜ ਮੰਤਰੀ (ਐਮਓਐਸ) ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗੱਡੀ ਨਾਲ ਇਹ ਹਾਦਸਾ ਵਾਪਰਿਆ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, "ਕੇਂਦਰੀ ਗ੍ਰਹਿ ਮਾਮਲਿਆਂ ਦੇ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਕਾਫਲਾ ਉਨ੍ਹਾਂ ਦੇ ਦੌਰੇ ਦੇ ਵਿਰੋਧ ਵਿੱਚ ਸੜਕਾਂ ਨੂੰ ਕਾਲੇ ਝੰਡਿਆਂ ਨਾਲ ਕਤਾਰਬੱਧ ਕਰਨ ਵਾਲੇ ਵਿਰੋਧੀਆਂ ਉੱਤੇ ਚੜ੍ਹਾ ਦਿੱਤਾ ਗਿਆ।" ਇਸ ਮਗਰੋਂ ਗੁੱਸੇ 'ਚ ਆਏ ਕਿਸਾਨਾਂ ਨੇ ਦੋ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ।

Uttar Pradesh: 3 dead as Union minister's son runs car over farmers in Lakhimpur Kheri

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਪ੍ਰਦਰਸ਼ਨਕਾਰੀਆਂ' ਤੇ ਆਪਣੀ ਕਾਰ ਨਾਲ ਚੜਾਉਣ ਦਾ ਦੋਸ਼ ਹੈ। ਦਰਅਸਲ ਅੱਜ ਲਖੀਮਪੁਰ ਵਿੱਚ ਡੀਸੀਐਮ ਕੇਸ਼ਵ ਮੌਰੀਆ ਦਾ ਪ੍ਰੋਗਰਾਮ ਵੀ ਸੀ, ਮੰਤਰੀ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਬਾਰੇ ਭੜਕਾ ਬਿਆਨ ਵੀ ਦਿੱਤਾ ਸੀ, ਜਿਸ ਦੇ ਰੋਸ ਵਜੋਂ ਅੱਜ ਸਵੇਰ ਤੋਂ ਹੀ ਕਿਸਾਨਾਂ ਨੇ ਪਿੰਡ ਟਿਕੁਨੀਆ ਵਿੱਚ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ ਸੀ। ਇਸ ਦੌਰਾਨ ਤੇਜ਼ ਰਫਤਾਰ ਦੋ ਗੱਡੀਆਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ।

Image

ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਦਰਜਨਾਂ ਕਿਸਾਨਾਂ ਨੇ ਕਿਸਾਨਾਂ ਨੂੰ ਕੁਚਲਣ ਵਾਲੀਆਂ ਦੋਵਾਂ ਗੱਡੀਆਂ ਨੂੰ ਅੱਗ ਲਾ ਦਿੱਤੀ। ਕਿਸਾਨਾਂ ਨੇ ਭਾਜਪਾ ਨੇਤਾ 'ਤੇ ਕਾਰ ਨਾਲ ਕੁਚਲਣ ਦਾ ਦੋਸ਼ ਲਾਇਆ ਹੈ। ਹੰਗਾਮੇ ਦੀ ਸੂਚਨਾ 'ਤੇ ਡੀਐਮ ਅਤੇ ਐਸਪੀ ਸਮੇਤ ਭਾਰੀ ਫੋਰਸ ਮੌਕੇ' ਤੇ ਮੌਜੂਦ ਹੈ।

-PTC News

Related Post