Tue, Dec 23, 2025
Whatsapp

ਕਪੂਰਥਲਾ 'ਚ ਬਾਈਕ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 3 ਨੌਜਵਾਨਾਂ ਦੀ ਮੌਤ

Punjab News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਟਿੱਬਾ ਨੇੜੇ ਦੇਰ ਰਾਤ ਬਾਈਕ ਅਤੇ ਐਕਟਿਵਾ ਦੀ ਟੱਕਰ ਹੋ ਗਈ।

Reported by:  PTC News Desk  Edited by:  Amritpal Singh -- June 18th 2024 10:48 AM -- Updated: June 18th 2024 11:04 AM
ਕਪੂਰਥਲਾ 'ਚ ਬਾਈਕ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 3 ਨੌਜਵਾਨਾਂ ਦੀ ਮੌਤ

ਕਪੂਰਥਲਾ 'ਚ ਬਾਈਕ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 3 ਨੌਜਵਾਨਾਂ ਦੀ ਮੌਤ

Punjab News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਟਿੱਬਾ ਨੇੜੇ ਦੇਰ ਰਾਤ ਬਾਈਕ ਅਤੇ ਐਕਟਿਵਾ ਦੀ ਟੱਕਰ ਹੋ ਗਈ। ਜਿਸ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਸ ਨੂੰ ਇਲਾਜ ਲਈ ਸੀ.ਐੱਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ।


ਇਸ ਦੇ ਨਾਲ ਹੀ ਮੌਕੇ 'ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਚੰਦ, ਦਵਿੰਦਰ ਸਿੰਘ ਅਤੇ ਸਾਹਿਲ ਵਾਸੀ ਪਿੰਡ ਬਿਧੀਪੁਰ ਅਤੇ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਐੱਚਸੀ ਟਿੱਬਾ ਤੋਂ ਥੋੜੀ ਦੂਰੀ ’ਤੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ’ਤੇ ਸੋਮਵਾਰ ਰਾਤ ਸਾਢੇ ਨੌਂ ਵਜੇ ਦੇ ਕਰੀਬ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਉਨ੍ਹਾਂ ਨੂੰ ਤੁਰੰਤ ਸੀ.ਐੱਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ।

ਇਸ ਭਿਆਨਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਇਸ ਦੇ ਨਾਲ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ 'ਚ ਰੌਲਾ ਪਾਇਆ। ਥਾਣਾ ਤਲਵੰਡੀ ਚੌਧਰੀਆਂ ਦੇ ਐਸਐਚਓ ਰਜਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿੱਚ ਆਕਾਸ਼, ਰਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਿਧੀਪੁਰ ਸ਼ਾਮਲ ਹਨ। ਸ਼ੁਰੂਆਤੀ ਜਾਂਚ 'ਚ ਬਾਈਕ ਅਤੇ ਐਕਟਿਵਾ ਦੀ ਟੱਕਰ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

- PTC NEWS

Top News view more...

Latest News view more...

PTC NETWORK
PTC NETWORK