ਕਾਰ ਚਾਲਕ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ
Riya Bawa
August 22nd 2022 09:49 AM --
Updated:
August 22nd 2022 09:50 AM
ਹੁਸ਼ਿਆਰਪੁਰ: ਪੰਜਾਬ ਵਿਚ ਸੜਕੀ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ਹੋਈ ਹੈ ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ (Road Accident) ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਨਰਿਆਲਾ ਨੇੜੇ ਵਾਪਰਿਆ ਹੈ।