ਲੁਧਿਆਣਾ 'ਚ ਇੱਕ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਹੋਇਆ ਨੁਕਸਾਨ

By  Shanker Badra August 19th 2021 09:39 AM -- Updated: August 19th 2021 09:42 AM

ਲੁਧਿਆਣਾ : ਲੁਧਿਆਣਾ ਦੇ ਫ਼ੀਲਡ ਗੰਜ ਇਲਾਕੇ 'ਚ ਸਥਿਤ ਇੱਕ ਚਾਰ ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਹੈ। ਇਸ ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਹਾਲਾਂਕਿ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਲੁਧਿਆਣਾ 'ਚ ਇੱਕ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ

ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਤਕਰੀਬਨ ਸਵੇਰੇ 5 ਵੱਜ ਕੇ 45 ਮਿੰਟ ਤੇ ਲੱਗੀ ਹੈ। ਜਿਸ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਉਣਾ ਸ਼ੁਰੂ ਕੀਤਾ ਅਤੇ 45 ਦੇ ਕਰੀਬ ਗੱਡੀਆਂ ਨੇ ਅੱਗ ਉਪਰ ਕਾਬੂ ਪਾਇਆ ਹੈ।

ਲੁਧਿਆਣਾ 'ਚ ਇੱਕ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਇਸ ਦੌਰਾਨ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਪਰ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਪਲਾਸਟਿਕ ਗੋਦਾਮ ਹੋਣ ਦੇ ਕਾਰਨ ਅੱਗ ਉਪਰ ਕਾਬੂ ਪਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ ਹੈ।

ਲੁਧਿਆਣਾ 'ਚ ਇੱਕ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ , ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਫਾਇਰ ਬ੍ਰਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਰਾਹਗੀਰੀ ਨੇ ਅੱਗ ਲੱਗਣ ਦੀ ਇਸ ਘਟਨਾ ਬਾਰੇ ਜਾਣਕਾਰੀ ਦਿਤੀ। ਜਿਸ ਤੋਂ ਬਾਅਦ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਉਹਨਾਂ ਨੇ ਕਿਹਾ ਕਿ ਅੱਗ ਤਕਰੀਬਨ ਪੌਣੇ 6 ਵਜੇ ਲੱਗੀ ਸੀ ਅਤੇ ਇਹ ਇੱਕ ਪਲਾਸਟਿਕ ਦਾ ਗਦਾਮ ਹੈ। ਹੁਣ ਤੱਕ ਤਕਰੀਬਨ 45 ਦੇ ਕਰੀਬ ਗੱਡੀਆਂ ਲੱਗ ਚੁੱਕਿਆ ਹਨ ਅਤੇ ਅੱਗ 'ਤੇ ਤਕਰੀਬਨ ਕਾਬੂ ਪਾਇਆ ਜਾ ਚੁੱਕਾ ਹੈ ।

ਨਵੀਨ ਸ਼ਰਮਾ (ਲੁਧਿਆਣਾ )

-PTCNews

Related Post