ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

By  Ravinder Singh May 25th 2022 12:14 PM

ਹੁਸ਼ਿਆਰਪੁਰ : ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਉਤੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਉੱਥੇ ਖੜ੍ਹੇ ਵਾਹਨ ਵੀ ਸੜ ਕੇ ਸੁਆਹ ਹੋ ਗਏ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ਉਪਰ ਕਾਬੂ ਪਾਇਆ ਪਰ ਉਸ ਸਮੇਂ ਤੱਕ ਦੁਕਾਨ ਦਾ ਸਾਰਾ ਸਾਮਾਨ ਸੜਕੇ ਸੁਆਹ ਹੋ ਗਿਆ ਸੀ।

ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨਜਾਣਕਾਰੀ ਅਨੁਸਾਰ ਗੜਸ਼ੰਕਲ ਨੰਗਲ ਚੌਕ ਦੇ ਨੇੜੇ ਦੇਰ ਰਾਤ ਆਟੋ ਰਿਪੇਅਰ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਅੱਗ ਲੱਗਣ ਕਾਰਨ ਅੰਦਰ ਖੜ੍ਹੇ ਵਾਹਨ ਬੁਰੀ ਤਰ੍ਹਾਂ ਸੜ ਗਏ, ਜਿਨ੍ਹਾਂ ਵਿਚ ਮੋਟਰਸਾਈਕਲ ਤੇ ਸਕੂਟਰ ਸਨ। ਇਸ ਤੋਂ ਇਲਾਵਾ ਹੋਰ ਪਿਆ ਸਾਮਾਨ ਵੀ ਬੁਰੀ ਤਰ੍ਹਾਂ ਸੜ ਗਿਆ। ਇਸ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਗੱਡੀਆਂ ਨੂੰ ਬੁਲਾਈਆਂ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਦੁਕਾਨ ਨੂੰ ਲੱਗੀ ਅੱਗ ਨੂੰ ਕਾਬੂ ਕੀਤਾ ਗਿਆ ਪਰ ਜਦ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ।

ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨਦੁਕਾਨ ਮਾਲਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ਨਜ਼ਦੀਕ ਹੋਣ ਕਾਰਨ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਫਾਇਰ ਬ੍ਰਿਗੇਡ ਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਸ ਮੌਕੇ ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੇ 2 ਆਪਣੇ ਵਾਹਨ ਦੁਕਾਨ ਵਿੱਚ ਖੜ੍ਹੇ ਸਨ ਅਤੇ ਬਾਕੀ ਰਿਪੇਅਰਿੰਗ ਹੋਣ ਆਏ ਮੋਟਰਸਾਈਕਲ ਅਤੇ ਸਕੂਟਰ ਖੜ੍ਹੇ ਸਨ ਜੋ ਕਿ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

ਉਨ੍ਹਾਂ ਨੇ ਦੱਸਿਆ ਕਿ ਭਾਰੀ ਨੁਕਸਾਨ ਹੋਇਆ। ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਇਲਾਕੇ ਦੀਆਂ ਹੋਰ ਸ਼ਖ਼ਸੀਆਂ ਨੇ ਵੀ ਪੀੜਤ ਦੁਕਾਨਦਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਕਿ ਉਹ ਮੁੜ ਆਪਣਾ ਕਾਰੋਬਾਰ ਸ਼ੁਰੂ ਕਰ ਸਕੇ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

Related Post