ਗੱਤੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Pardeep Singh January 29th 2022 02:48 PM -- Updated: January 29th 2022 02:54 PM

ਬਰਨਾਲਾ: ਫਰਵਾਹੀ ਰੋਡ ਉੱਤੇ ਗੱਤੇ ਦੀ ਇੱਕ ਫੈਕਟਰੀ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਤਿਆਰ ਕੀਤਾ ਮਾਲ ਅਤੇ ਮਸ਼ੀਨਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੂਚਨਾ ਮਿਲਦੇ ਸਾਰ ਹੀ ਅੱਗ ਬੁਝਾਓ ਦਸਤਾ ਪੁਹੰਚ ਆ ਗਿਆ।

ਫਾਇਰ ਬ੍ਰਿਗੇਡ ਨੇ ਕੜੀ ਮਿਹਨਤ ਤੋਂ ਬਾਅਦ ਅੱਗ ਉੱਤੇ ਕਾਬੂ ਪਾ ਲਿਆ ਹੈ । ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਫੈਕਟਰੀ ਵਿੱਚ ਜੋ ਤਿਆਰ ਕੀਤਾ ਹੋਇਆ ਸਮਾਨ ਪਿਆ ਸੀ ਅਤੇ ਜੋ ਵੀ ਮਸ਼ਨੀਰੀ ਪਈ ਸੀ ਉਹ ਸਾਰੀ ਸੜ੍ਹ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੱਖਾਂ ਰੁਪਏ ਦਾ ਪਿਆ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ।

ਇਹ ਵੀ ਪੜ੍ਹੋ:ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਜਾਣੋ ਕੀ ਕਿਹਾ

-PTC News

Related Post