ਮੋਗਾ 'ਚ ਡੋਲੀ ਵਾਲੀ ਕਾਰ ਟਰੱਕ ਨਾਲ ਟਕਰਾਈ, ਲਾੜੇ ਸਮੇਤ 4 ਦੀ ਹੋਈ ਮੌਤ
Punjab News: ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਡੌਲੀ ਵਾਲੀ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸਾਰੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ।
- PTC NEWS