ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ

By  Jashan A March 25th 2020 11:37 AM -- Updated: March 25th 2020 12:07 PM

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਥਿਤ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਚ ਹੋਇਆ।ਇਸ ਹਮਲੇ 'ਚ 3 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਸਪੈਸ਼ਲ ਫੋਰਸ ਦੇ ਜਵਾਨ ਪੁੱਜ ਗਏ ਹਨ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ। ਹਮਲੇ ਸਮੇਂ ਗੁਰਦੁਆਰੇ ਅੰਦਰ ਲਗਭਗ 150 ਲੋਕ ਮੌਜੂਦ ਸਨ। -PTC News

Related Post