ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਦਾ ਦੌਰ ਜਾਰੀ

By  Shanker Badra June 18th 2018 09:16 PM

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਦਾ ਦੌਰ ਜਾਰੀ:ਅਧਿਆਪਕ ਯੋਗਤਾ ਪ੍ਰੀਖਿਆ(ਟੈੱਟ) ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜਿਲ੍ਹਾ ਪੱਧਰੀ ਕਨਵੈਨਸ਼ਨਾਂ ਦਾ ਦੌਰ ਜਾਰੀ ਹੈ।ਪ੍ਰੈਸ ਨੋਟ ਰਾਹੀਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ,ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕਰੀਬ 60 ਹਜ਼ਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਹਨ।TET Pass Unemployed BED teachers District Level Convention Round releaseਪੰਜਾਬ ਦੇ ਸਰਕਾਰੀ ਸਕੂਲਾਂ 'ਚ ਵੱਡੀ ਪੱਧਰ 'ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਪਰ ਚੋਣਾਂ ਵੇਲੇ ''ਘਰ ਘਰ ਨੌਕਰੀ" ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਅਧਿਆਪਕ ਭਰਤੀ ਕਰਨ ਦੀ ਬਜਾਏ ਵੱਖ-ਵੱਖ ਤਰੀਕਿਆਂ ਰਾਹੀਂ ਅਸਾਮੀਆਂ ਘੱਟ ਕਰਨ,ਸਕੂਲ ਬੰਦ ਕਰਨ ਦੇ ਰਾਹ ਪਈ ਹੋਈ ਹੈ।TET Pass Unemployed BED teachers District Level Convention Round releaseਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ 13 ਤੋਂ 15 ਜੂਨ ਤੱਕ ਜਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ।ਜਥੇਬੰਦੀ ਦੇ ਵਿਸਥਾਰ ਲਈ 17 ਜੂਨ ਨੂੰ ਮਾਨਸਾ ਤੋਂ ਜਿਲ੍ਹਾ ਪੱਧਰੀ ਕਨਵੈਨਸ਼ਨਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। 19 ਜੂਨ ਨੂੰ ਬਰਨਾਲਾ, 20 ਜੂਨ ਨੂੰ ਬਠਿੰਡਾ, 21 ਜੂਨ ਨੂੰ ਸੰਗਰੂਰ, 23 ਜੂਨ ਨੂੰ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕਰਨ ਤੋਂ ਬਾਅਦ ਬਾਕੀ ਜਿਲ੍ਹਿਆਂ 'ਚ ਵੀ ਕਨਵੈਨਸ਼ਨਾਂ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ।

-PTCNews

Related Post