ਪਟਿਆਲਾ : ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

By  Shanker Badra April 4th 2019 08:14 PM

ਪਟਿਆਲਾ : ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ:ਪਟਿਆਲਾ : ਇੱਕ ਪਾਸੇ ਪੰਜਾਬ ਸਰਕਾਰ ਹਰ ਇੱਕ ਵਿਦਿਆਰਥੀ ਨੂੰ ਸਿੱਖਿਅਤ ਕਰਨ ਦਾ ਦਾਅਵਾ ਕਰਦੀ ਹੈ ,ਦੂਜੇ ਪਾਸੇ ਕਾਲਜਾਂ / ਯੂਨੀਵਰਸਿਟੀਆਂ ਦੀਆਂ ਫ਼ੀਸਾਂ ਵਿੱਚ ਅੰਨ੍ਹੇਵਾਹ ਵਾਧਾ ਕੀਤਾ ਜਾਂਦਾ ਹੈ।ਜਿਸ ਨਾਲ ਸਾਰਾ ਬੋਝ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਪੈਂਦਾ ਹੈ।ਅਜਿਹਾ ਹੀ ਕੁੱਝ ਥਾਪਰ ਯੂਨੀਵਰਸਿਟੀ ਪਟਿਆਲਾ ਵਿੱਚ ਵੇਖਣ ਨੂੰ ਮਿਲਿਆ ਹੈ।ਜਿਥੇ ਥਾਪਰ ਯੂਨੀਵਰਸਿਟੀ ਪਟਿਆਲਾ ਨੇ ਇਸ ਸਾਲ ਵੀ ਫ਼ੀਸਾਂ ਵਿੱਚ ਅੰਨ੍ਹੇਵਾਹ ਵਾਧਾ ਕਰ ਦਿੱਤਾ ਹੈ।

Thapar University Patiala students Fees Against Protest ਪਟਿਆਲਾ : ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਥਾਪਰ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖ਼ਿਲਾਫ਼ ਯੂਨੀਵਰਸਿਟੀ ਦੇ ਅੰਦਰ ਹੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਿਰ ਹਨ।

Thapar University Patiala students Fees Against Protest ਪਟਿਆਲਾ : ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਇਸ ਦੌਰਾਨ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸਾਸ਼ਨ ਵੱਲੋਂ ਹਰ ਸਾਲ ਫੀਸਾਂ ਵਿੱਚ ਵਾਧਾ ਕੀਤਾ ਜਾਂਦਾ ਹੈ ,ਜਿਸ ਕਰਕੇ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਏ ਹਨ।

-PTCNews

Related Post