ਮਹਿੰਦਰਾ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤੀ ਗਈ ‘ਥਾਰ’ ਗੱਡੀ   

By  Shanker Badra March 5th 2021 03:57 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ ਕੀਤੀ ਗਈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਸ੍ਰੀ ਹੇਮਤ ਸਿੱਕਾ, ਆਰ.ਐਸ.ਐਮ. ਸ੍ਰੀ ਅਸ਼ੀਸ਼ ਸ਼ਰਮਾ, ਸ੍ਰੀ ਅਭਿਸ਼ੇਕ ਮੁਖ, ਐਮ.ਡੀ. ਇੰਦਰਬੀਰ ਸਿੰਘ ਅਨੰਦ, ਐਮ.ਡੀ. ਸ੍ਰੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।

Bharat Bandh on 26 Feb : Protest against rising fuel prices, GST , commercial markets to remain shut ਮਹਿੰਦਰਾ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦਾਨ ਕੀਤੀ ਗਈ ‘ਥਾਰ’ ਗੱਡੀ

Click here for latest updates on twitter.

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ।

'Thar' Car donated by Mahindra Company for Sachkhand Sri Harmandir Sahib ਮਹਿੰਦਰਾ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦਾਨ ਕੀਤੀ ਗਈ ‘ਥਾਰ’ ਗੱਡੀ

ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

'Thar' Car donated by Mahindra Company for Sachkhand Sri Harmandir Sahib ਮਹਿੰਦਰਾ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦਾਨ ਕੀਤੀ ਗਈ ‘ਥਾਰ’ ਗੱਡੀ

ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ 3 ਦਿਨ ਲਈ ਸਦਨ 'ਚੋਂ ਕੀਤਾ ਗਿਆ ਮੁਅੱਤਲ, ਸਦਨ 'ਚੋਂ ਵਾਕਆਊਟ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਪਬਲੀਸਿਟੀ, ਸਕੱਤਰ ਸਿੰਘ,  ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਜਗਤਾਰ ਸਿੰਘ, ਇੰਚਾਰਜ ਗੱਡੀਆਂ ਨਿਰਮਲ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ ਆਦਿ ਮੌਜੂਦ ਸਨ।

-PTCNews

Related Post