ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦੀ ਹਮਾਇਤ ਦਾ ਐਲਾਨ

By  Ravinder Singh July 16th 2022 02:06 PM

ਨਵੀਂ ਦਿੱਲੀ : ਰਾਸ਼ਟਰਪਤੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੀਏਸੀ (ਪਾਲੀਟਿਕਲ ਅਫੇਅਰਸ ਕਮੇਟੀ) ਦੀ ਅੱਜ ਦਿੱਲੀ ਵਿੱਚ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਵਲ ਲਾਈਨ ਸਥਿਤ ਰਿਹਾਇਸ਼ 'ਤੇ ਹੋਈ। ਮੀਟਿੰਗ ਵਿੱਚ ਕਮੇਟੀ ਦੇ ਸਾਰੇ 11 ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਰਾਸ਼ਟਰਪਤੀ ਚੋਣ ਵਿੱਚ ਯਸ਼ਵੰਤ ਸਿਨਹਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਗੋਪਾਲ ਰਾਏ, ਆਤਿਸ਼ੀ, ਐਨਡੀ ਗੁਪਤਾ, ਦੁਰਗੇਸ਼ ਪਾਠਕ, ਪੰਕਜ ਗੁਪਤਾ, ਰਾਘਵ ਚੱਢਾ, ਇਮਰਾਨ ਹੁਸੈਨ ਅਤੇ ਰਾਖੀ ਬਿਰਲਨ ਸਮੇਤ ਸਾਰੇ 11 ਪੀਏਸੀ ਮੈਂਬਰ ਮੌਜੂਦ ਸਨ।ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦੀ ਹਮਾਇਤ ਦਾ ਐਲਾਨ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ''ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਅਸੀਂ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦੀ ਹਮਾਇਤ ਕਰਾਂਗੇ। ਅਸੀਂ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਵੀ ਸਨਮਾਨ ਕਰਦੇ ਹਾਂ ਪਰ ਸਾਡੀ ਪਾਰਟੀ ਦੇ ਵਿਧਾਇਕ, ਸੰਸਦ ਮੈਂਬਰ, ਹਰ ਕੋਈ 18 ਤਰੀਕ ਨੂੰ ਯਸ਼ਵੰਤ ਸਿਨਹਾ ਨੂੰ ਵੋਟ ਪਾਉਣਗੇ।

ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦੀ ਹਮਾਇਤ ਦਾ ਐਲਾਨਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ ਭਗਵੰਤ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਜਿਵੇਂ ਹੀ ਉਨ੍ਹਾਂ ਨੇ ਆਪਣੀ ਸੀਟ ਖਾਲੀ ਕੀਤੀ ਤਾਂ 'ਆਪ' ਦੇ ਲੋਕ ਸਭਾ 'ਚ ਸੰਸਦ ਮੈਂਬਰਾਂ ਦੀ ਗਿਣਤੀ ਜ਼ੀਰੋ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦੀ ਹਮਾਇਤ ਦਾ ਐਲਾਨਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਨੇ ਹਰਾਇਆ ਹੈ। ਪੰਜਾਬ 'ਚ 'ਆਪ' ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਵੱਡਾ ਝਟਕਾ ਸੀ। ਇਸ ਦੇ ਨਾਲ ਲੋਕ ਸਭਾ ਵਿੱਚ ਵਿੱਚ ਆਮ ਆਦਮੀ ਪਾਰਟੀ ਜ਼ੀਰੋ ਮੈਂਬਰ ਹਨ ਅਤੇ ਰਾਜ ਸਭਾ ਵਿੱਚ 'ਆਪ' ਦੇ 10 ਮੈਂਬਰ ਹਨ। ਰਾਸ਼ਟਰਪਤੀ ਚੋਣ 18 ਜੁਲਾਈ ਨੂੰ ਹੋਣੀ ਹੈ ਕਿਉਂਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ।

ਇਹ ਵੀ ਪੜ੍ਹੋ : ਸਿਮਰਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨ ਦੇ ਰਿਮਾਂਡ 'ਤੇ ਭੇਜਿਆ, ਬਾਕੀ ਮੁਲਜ਼ਮ ਨਿਆਇਕ ਹਿਰਾਸਤ 'ਚ ਭੇਜੇ

Related Post