ਹੋਟਲ 'ਚ ਕੁੜੀ ਦੀ ਆਬਰੂ ਲੁੱਟਣ ਦੇ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ

By  Ravinder Singh September 30th 2022 11:05 AM

ਚੰਡੀਗੜ੍ਹ : ਡੇਰਾਬੱਸੀ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਚਾਰ ਜਣਿਆਂ ਵੱਲੋਂ ਪੰਜ ਮਹੀਨੇ ਪਹਿਲਾਂ ਮੋਰਨੀ ਇਲਾਕੇ ਦੇ ਹੋਟਲ 'ਚ ਕੀਤੇ ਗਏ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਚਾਰ ਮਹੀਨੇ ਦੀ ਗਰਭਵਤੀ ਹੈ। ਪੁਲਿਸ ਨੇ ਲੜਕੀ ਦੀ ਸ਼ਿਕਾਇਤ ਉਤੇ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਟਲ 'ਚ ਕੁੜੀ ਦੀ ਆਬਰੂ ਲੁੱਟਣ ਦੇ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਰਿਵਾਰ ਨੇ ਲੜਕੀ ਨੂੰ ਗਰਭਵਤੀ ਹੋਣ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਨਾਲ ਪੰਜ ਮਹੀਨੇ ਪਹਿਲਾਂ ਸਮੂਹਿਕ ਜਬਰ-ਜਨਾਹ ਹੋਇਆ ਸੀ। ਨੌਜਵਾਨਾਂ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਚੁੱਪ ਕਰਵਾ ਦਿੱਤਾ ਸੀ।

ਹੋਟਲ 'ਚ ਕੁੜੀ ਦੀ ਆਬਰੂ ਲੁੱਟਣ ਦੇ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰਪੀੜਤ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋਣ ਕਾਰਨ ਉਹ ਸਦਮੇ 'ਚ ਸੀ। ਇਸ ਦੌਰਾਨ ਉਸ ਦੀ ਜਾਣ-ਪਛਾਣ ਸੋਨੂੰ ਨਾਲ ਹੋਈ ਜੋ ਵਿਆਹੁਤਾ ਹੈ। ਸੋਨੂੰ ਉਸ ਨੂੰ ਘੁੰਮਾਉਣ ਲਈ ਮੋਰਨੀ ਵੱਲ ਲੈ ਗਿਆ ਤੇ ਹੋਟਲ ਵਿਚ ਉਸ ਨਾਲ ਜਬਰ-ਜਨਾਹ ਕੀਤਾ। ਇਸ ਮਗਰੋਂ ਉਸ ਨੇ ਇਕ ਦੋਸਤ ਮੋਹਿਤ ਨੂੰ ਬੁਲਾ ਲਿਆ ਜਿਸ ਨੇ ਵੀ ਉਸ ਨਾਲ ਜਬਰ-ਜਨਾਹ ਕੀਤਾ।

ਇਹ ਵੀ ਪੜ੍ਹੋ : ਮੁਹਾਲੀ 'ਚ ਝੂਲਾ ਟੁੱਟਣ ਦੇ ਮਾਮਲੇ 'ਚ ਪ੍ਰਬੰਧਕਾਂ ਦੀ ਗਲਤੀ ਆਈ ਸਾਹਮਣੇ, ਬਿਨਾਂ NOC ਤੋਂ ਚੱਲ ਰਹੇ ਸੀ ਝੂਲਾ

ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦੇਰ ਬਾਅਦ ਉਥੇ ਹੋਟਲ ਦਾ ਮਾਲਕ ਸੂਰਜ ਆ ਗਿਆ ਜਿਸ ਨੇ ਵੀ ਉਸ ਨਾਲ ਜਬਰ-ਜਨਾਹ ਕੀਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਹ ਬੇਸੁੱਧ ਸੀ ਤੇ ਨੌਜਵਾਨ ਚੰਦਨ ਨੇ ਵੀ ਉਸ ਨਾਲ ਜਬਰ-ਜਨਾਹ ਕੀਤਾ। ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

-PTC News

 

Related Post