ਕਿਸਾਨਾਂ ਵੱਲੋਂ ਖੇਤੀ ਮੰਗਾਂ ਨੂੰ ਲੈ ਕੇ ਖੇਤੀਬਾੜੀ ਦਫ਼ਤਰ ਦਾ ਘਿਰਾਓ

By  Ravinder Singh October 26th 2022 04:11 PM

ਬੁਢਲਾਡਾ: ਕਿਸਾਨਾਂ ਵੱਲੋਂ ਮਾਨਸਾ ਦੇ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਨੇ ਜਲਦ ਹੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਕਿਸਾਨਾਂ ਵੱਲੋਂ ਖੇਤੀ ਮੰਗਾਂ ਨੂੰ ਲੈ ਕੇ ਖੇਤੀਬਾੜੀ ਦਫ਼ਤਰ ਦਾ ਘਿਰਾਓਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਵਿਖੇ ਜ਼ਿਲ੍ਹਾ ਖੇਤੀਬਾੜੀ ਦਫਤਰ ਦਾ ਘਿਰਾਓ ਕੀਤਾ ਤੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਪਰ ਡੀਏਪੀ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਸੁਸਾਇਟੀਆਂ ਦੀ ਬਜਾਏ ਡੀਲਰਾਂ ਨੂੰ ਦਿੱਤੀ ਜਾ ਰਹੀ ਹੈ ਜਿੱਥੋਂ ਡੀਲਰ ਵਾਧੂ ਸਾਮਾਨ ਡੀਏਪੀ ਖਾਦ ਦੇ ਨਾਲ ਦੇ ਕੇ ਕਿਸਾਨਾਂ ਨੂੰ ਝੋਨਾ ਲਗਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਵਿੱਚ ਜਦੋਂ ਨਰਮੇ ਦੀ ਫ਼ਸਲ ਨੂੰ ਦੁਬਾਰਾ ਤੋਂ ਬਿਮਾਰੀ ਪਈ ਤਾਂ ਖੇਤੀਬਾੜੀ ਵਿਭਾਗ ਵੱਲੋਂ ਤੁਰੰਤ ਕਿਸਾਨਾਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਨਹੀਂ ਕੀਤਾ ਗਿਆ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਧੀਆ ਕੀਟਨਾਸ਼ਕ ਦਵਾਈ ਮੁਹੱਈਆ ਕਰਵਾ ਸਕੇ।

ਇਹ ਵੀ ਪੜ੍ਹੋ : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

ਉਨ੍ਹਾਂ ਇਹ ਵੀ ਕਿਹਾ ਕਿ ਬਾਰਿਸ਼ ਅਤੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫਸਲ ਦੀ ਸਰਕਾਰ ਵੱਲੋਂ ਗਿਰਦਾਵਰੀ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਜਲਦ ਹੀ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ ਕਿਸਾਨ ਆਗੂਆਂ ਨੇ ਝੋਨੇ ਦੀ ਪਰਾਲੀ ਦਾ ਵੀ ਕੋਈ ਹੱਲ ਨਾ ਨਿਕਲਣ ਦੇ ਕਾਰਨ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਐਲਾਨ ਕੀਤਾ ਹੈ।

-PTC News

 

Related Post