ਕੱਚੇ ਅਧਿਆਪਕਾਂ ਵੱਲੋਂ ਮੋਹਾਲੀ 'ਚ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

By  Ravinder Singh July 16th 2022 03:07 PM

ਮੁਹਾਲੀ : ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਕੱਚੇ ਅਧਿਆਪਕਾਂ ਨੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਅਧਿਆਪਕਾਂ ਨੇ 24 ਜੁਲਾਈ ਨੂੰ ਮੁਹਾਲੀ ਵਿੱਚ ਵਿਸ਼ਾਲ ਇਕੱਠ ਕਰ ਕੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਮੋਹਾਲੀ ਵਿੱਚ ਸੂਬਾ ਪੱਧਰੀ ਮੁਜ਼ਾਹਰਾ ਕਰਨ ਦਾ ਚਿਤਾਵਨੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਵੀ ਐਲਾਨ ਕੀਤਾ ਹੈ। ਕੱਚੇ ਅਧਿਆਪਕਾਂ ਵੱਲੋਂ ਮੋਹਾਲੀ 'ਚ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨਅਧਿਆਪਕਾਂ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਵਿੱਚ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਵੀ ਸਿਰਫ਼ ਵਾਅਦੇ ਹੀ ਕੀਤੇ ਸਨ ਪਰ ਉਨ੍ਹਾਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਕੱਚੇ ਅਧਿਆਪਕਾਂ ਵੱਲੋਂ ਮੋਹਾਲੀ 'ਚ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਧਰਨੇ ਵਿੱਚ ਪਹੁੰਚ ਕੇ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਪਹਿਲ ਦੇ ਆਧਾਰ 'ਤੇ ਸਾਰਿਆਂ ਨੂੰ ਪੱਕਾ ਕੀਤਾ ਜਾਵੇਗਾ। ਪੁਰਾਣੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੇ ਵੀ ਅਜੇ ਤੱਕ ਕੋਈ ਹੱਲ ਨਹੀਂ ਕੀਤਾ। ਇਸ ਨੂੰ ਲੈ ਕੇ ਕੱਚੇ ਅਧਿਆਪਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ ਕਿਉਂਕਿ ਹੋਰਨਾਂ ਸਰਕਾਰਾਂ ਵਾਂਗ ਇਸ ਸਰਕਾਰ ਨੇ ਵੀ ਅਜੇ ਤੱਕ ਕੋਈ ਵੀ ਮਸਲਾ ਹੱਲ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀ ਹੈ ਤੇ ਕੋਈ ਵੀ ਮੰਗ ਪੂਰੀ ਨਹੀਂ ਕਰ ਰਹੀ ਹੈ। ਕੱਚੇ ਅਧਿਆਪਕਾਂ ਵੱਲੋਂ ਮੋਹਾਲੀ 'ਚ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨਜ਼ਿਕਰਯੋਗ ਹੈ ਕਿ 13 ਜੁਲਾਈ ਨੂੰ ਅਧਿਆਪਕਾਂ ਨੇ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਧਰਨਾ ਦਿੱਤਾ ਸੀ। ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਹਾਸਲ ਜਾਣਕਾਰੀ ਮੁਤਾਬਕ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ ਸੀ। ਇਸ ਮੌਕੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਸੀ। ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦੀ ਹਮਾਇਤ ਦਾ ਐਲਾਨ

Related Post