Tue, May 20, 2025
Whatsapp

ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸਿੱਖ ਕੌਮ ਦੇ ਲਾਸਾਨੀ ਸ਼ਹੀਦ, ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ।

Reported by:  PTC News Desk  Edited by:  Amritpal Singh -- January 27th 2025 02:24 PM
ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

Punjab News: ਸਿੱਖ ਕੌਮ ਦੇ ਲਾਸਾਨੀ ਸ਼ਹੀਦ, ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ।

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ, ਅੰਮ੍ਰਿਤ ਸੰਚਾਰ ਸਮਾਗਮ ਕੀਤਾ ਗਿਆ ਹੈ ਅਤੇ ਦੇਰ ਰਾਤ ਤੱਕ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ।


ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਅੱਜ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਦਰਸ਼ਨ ਕਰਨ ਪੁੱਜੇ। ਬੀਤੀ ਦੇਰ ਰਾਤ ਸ਼ਰਧਾਲੂਆਂ ਵਲੋਂ ਹਰ ਸਾਲ ਵਾਂਗ ਬਹੁਤ ਵੱਡਾ ਕੇਕ, ਜੋ ਕਿ ਟਰਾਲੀ ਵਿੱਚ ਰੱਖ ਕੇ ਲਿਆਂਦਾ ਗਿਆ ਸੀ, ਬਾਬਾ ਦੀਪ ਸਿੰਘ ਜੀ ਦੇ ਜਨਮਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਚੌਂਕ ਵਿਚ ਕੱਟਿਆ ਗਿਆ।


- PTC NEWS

Top News view more...

Latest News view more...

PTC NETWORK