ਜੰਮੂ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਾਲੀ ਥਾਂ ਤੋਂ 12 ਕਿਲੋਮੀਟਰ ਦੂਰ ਧਮਾਕਾ 

By  Pardeep Singh April 24th 2022 10:09 AM -- Updated: April 24th 2022 10:11 AM

ਜੰਮੂ ਕਸ਼ਮੀਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਤਵਾਰ ਨੂੰ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਬਿਸ਼ਨਾ ਦੇ ਲਲੀਆਣਾ ਪਿੰਡ 'ਚ ਅੱਜ ਇਕ ਸ਼ੱਕੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਥਾਂ 'ਤੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ, ਉਹ ਉਸ ਥਾਂ ਤੋਂ ਕਰੀਬ 12 ਕਿਲੋਮੀਟਰ ਦੂਰ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਹਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ (JeM) ਦੁਆਰਾ ਇੱਕ ਆਤਮਘਾਤੀ ਹਮਲਾ ਕਰਨ ਦੀ ਕੋਸ਼ਿਸ਼ ਨੂੰ ਜੰਮੂ ਵਿੱਚ ਇੱਕ ਮੁਕਾਬਲੇ ਵਿੱਚ ਦੋ ਸ਼ੱਕੀ ਪਾਕਿਸਤਾਨੀ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਨਾਕਾਮ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸੇ ਦੇਈਏ ਕਿ ਜੰਮੂ ਦੇ ਬਾਹਰਵਾਰ ਸੁੰਜਵਾਂ ਖੇਤਰ ਵਿੱਚ ਇੱਕ ਆਰਮੀ ਕੈਂਪ ਨੇੜੇ ਤੜਕੇ ਤੋਂ ਪਹਿਲਾਂ ਹੋਈ ਗੋਲੀਬਾਰੀ ਵਿੱਚ ਨੌਂ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ ਅਤੇ ਦੇਸ਼ ਭਰ ਦੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਨਗੇ। ਉਹ 20,000 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਵਿਕਾਸ ਪਹਿਲਕਦਮੀਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਮੋਦੀ ਨੂੰ ਮੁੰਬਈ 'ਚ ਦਿੱਤਾ ਜਾਵੇਗਾ ਪਹਿਲਾ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ 

-PTC News

Related Post