ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਮਿਲੀ ਮਹਿਲਾ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ

By  Jashan A March 17th 2020 05:34 PM

ਹੁਸ਼ਿਆਰਪੁਰ: ਹੁਸ਼ਿਆਰਪੁਰ-ਫਗਵਾੜਾ ਰੋਡ ਤੇ ਸਥਿਤ ਪਿੰਡ ਸਿੰਬਲੀ ਵਿਖੇ ਅੱਜ ਸਵੇਰੇ ਖੂਨ ਨਾਲ ਲੱਥਪੱਥ ਇੱਕ ਮਹਿਲਾ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। The body of a woman was found on Hoshiarpur-Phagwara Roadਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਾਲਾਂਕਿ ਅਜੇ ਤੱਕ ਮ੍ਰਿਤਕ ਮਹਿਲਾ ਦੀ ਪਹਿਚਾਣ ਨਹੀਂ ਹੋ ਸਕੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 4 ਮਹੀਨੇ ਦੀ ਸਹਾਇਤਾ ਰਾਸ਼ੀ ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਦੇ ਐੱਸ ਐੱਚ ਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਹੈ ਅਤੇ ਮ੍ਰਿਤਕਾਂ ਦੀ ਉਮਰ ਤੀਹ ਤੋਂ ਪੈਂਤੀ ਸਾਲ ਦੇ ਵਿਚਕਾਰ ਹੈ। The body of a woman was found on Hoshiarpur-Phagwara Roadਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸ਼ਨਾਖਤ ਲਈ ਰਖਵਾ ਦਿੱਤਾ ਗਿਆ ਹੈ। -PTC News

Related Post