ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ 'ਤੇ ਕੈਪਟਨ ਨੂੰ ਕਰਨਾ ਪੈ ਰਿਹਾ ਆਪਣਿਆਂ ਦੇ ਹੀ ਵਿਰੋਧ ਦਾ ਸਾਹਮਣਾ

By  Jagroop Kaur June 20th 2021 08:53 PM -- Updated: June 20th 2021 09:04 PM

ਕੈਪਟਨ ਸਰਕਾਰ ਵੱਲੋਂ ਹਾਕਮ ਧਿਰ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ’ਤੇ ਕ੍ਰਮਵਾਰ ਪੁਲੀਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਅਤੇ ਇੱਕ ਕੈਬਨਿਟ ਮੰਤਰੀ ਦੇ ਜਵਾਈ ਨੂੰ ਆਬਕਾਰੀ ਇੰਸਪੈਕਟਰ ਲਗਾਉਣ ਦੀ ਤਜਵੀਜ਼ ਨਾਲ ਸੂਬੇ ’ਚ ਸਿਆਸੀ ਅਖਾੜਾ ਭਖ਼ ਗਿਆ ਹੈ।

Read More : ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਇੱਥੋਂ ਦੇ ਕਾਂਗਰਸ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਲਾਈਵ ਵੀਡੀਓ ਰਾਹੀਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ‘ਹਾਅ ਦਾ ਨਾਅਰਾ’ ਮਾਰਦਿਆਂ ਕਿਹਾ ਕਿ ਨੌਕਰੀ ਦਾ ਇੰਤਜ਼ਾਰ ਕਰ ਰਹੇ ਬਹੁਤ ਸਾਰੇ ਨੌਜਵਾਨਾਂ ਦਾ ਕਿਸੇ ਨਾ ਕਿਸੇ ਤਰੀਕੇ ਨਾਲ ਹੱਕ ਮਾਰਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ।

Read More : ਮੈਡੀਕਲ ਡੈਂਟਲ ਡਾਕਟਰਾਂ ਵੱਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾ-ਮਨਜ਼ੂਰ –ਸੰਘਰਸ਼ ਦੀ ਚਿਤਾਵਨੀ

ਜ਼ੀਰਾ ਕਾਂਗਰਸ ਦੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕੈਬਨਿਟ ਨੇ ਦੋ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜੋ ਫ਼ੈਸਲਾ ਲਿਆ ਹੈ, ਉਹ ਉਸ ਫ਼ੈਸਲੇ ਦਾ ਵਿਰੋਧ ਕਰਦੇ ਹਨ। ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ  ਕੈਪਟਨ ਦੇ ‘ਆਪਣਿਆਂ’ ਵੱਲੋਂ ਵਿਰੋਧਉਨ੍ਹਾਂ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ। ਸ੍ਰੀ ਜ਼ੀਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਧਾਇਕਾਂ ਦੇ ਪੁੱਤਰਾਂ ਦੀ ਥਾਂ ਖਿਡਾਰੀਆਂ ਅਤੇ ਲੋੜਵੰਦਾਂ ਨੂੰ ਨੌਕਰੀਆਂ ਦਿੱਤੀਆਂ ਜਾਣ।

Related Post