ਕਿਸਾਨਾਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਕੇ ਦੇਸ਼ ਆਤਮ-ਨਿਰਭਰ ਨਹੀਂ ਹੋ ਸਕਦਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

By  Jagroop Kaur February 6th 2021 08:26 PM

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਿਹਰ 12 ਤੋਂ 3 ਵਜੇ ਤੱਕ ਦੇ ਸੜਕੀ ਜਾਮ ਦੇ ਸੱਦੇ ਤਹਿਤ ਗਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਤੇ ਬਾਰਡਰਾਂ ਦੇ ਦੁਆਲੇ ਬੈਰੀਕੇਡਿੰਗ ਢਿੱਲੀ ਕਰਨ, ਬਿਜਲੀ, ਪਾਣੀ, ਇੰਟਰਨੈੱਟ, ਬਾਥਰੂਮ, ਆਵਾਜਾਈ,ਸਫਾਈ ਆਦਿ ਦੀਆਂ ਸਹੂਲਤਾਂ ਬਹਾਲ ਕੀਤੇ ਜਾਣ ਦੀਆਂ ਮੰਗਾਂ ਨੂੰ ਉਭਾਰਦਿਆਂ ਕਿਹਾ ਕਿ ਸਿੰਘੂ ਬਾਰਡਰ ਕੈਂਪ ’ਤੇ ਹਮਲਾ ਕਰਨ ਵਾਲੇ ਦੰਗਈਆਂ ਉਪਰ ਸਖਤ ਧਾਰਾਵਾਂ ਲਗਾ ਕੇ ਪਰਚਾ ਦਰਜ਼ ਕੀਤਾ ਜਾਵੇ|

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

ਮੁਕੰਮਲ ਖੇਤੀ ਕਾਨੂੰਨ ਰੱਦ ਕਰਕੇ ਐਮ.ਐਸ.ਪੀ. ਦੀ ਸਰਕਾਰੀ ਖਰੀਦ ਵਾਲਾ ਕਾਨੂੰਨ ਲਿਆਂਦਾ ਜਾਵੇ। ਪੰਜਾਬ ਵਿੱਚ ਅੱਜ ਗੋਲਡਨ ਗੇਟ ਅੰਮ੍ਰਿਤਸਰ, ਰਸੂਲਪੁਰ ਨਹਿਰਾ ਤਰਨਤਾਰਨ ਆਦਿ 57 ਥਾਵਾਂ ’ਤੇ ਬਹੁਤ ਵਿਸ਼ਾਲ ਸੜਕੀ ਜਾਮ ਲਗਾਏ ਗਏ।Centre Govt has time till October 2 to repeal farm laws, says BKU's Rakesh Tikait

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

ਦਿੱਲੀ ਵਿੱਚ ਸਿੰਘੂ ਬਾਰਡਰ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਦੇ ਲਾਗੇ ਰੋਸ ਮਾਰਚ ਕਰਕੇ ਪੁਲਸੀ ਨਾਕਿਆਂ ’ਤੇ ਜੋਰਦਾਰ ਨਾਹਰੇਬਾਜੀ ਕਰਕੇ ਰੋਸ ਜਾਹਰ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਨੂੰ ਆਤਮ-ਨਿਰਭਰ ਕਰਨ ਦੀ ਗੱਲ ਕਰਦੇ ਹਨ, ਪਰ ਦੇਸ਼ ਖੇਤੀ ਦੇ ਤਿੰਨੇ ਕਾਲੇ ਕਾਨੂੰਨ ਰੱਦ ਕਰਕੇ ਐਮ.ਐਸ.ਪੀ. ਦੀ ਸਰਕਾਰੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾ ਕੇ ਹੀ ਆਤਮ-ਨਿਰਭਰ ਹੋ ਸਕਦਾ ਹੈ। ਕਿਸਾਨਾਂ ਮਜ਼ਦੂਰਾਂ ਦੀ ਮਜਬੂਤੀ ਹੀ ਦੇਸ਼ ਦੀ ਮਜਬੂਤੀ ਹੈ।Amid farmers protest at Delhi borders, internet services in Singhu, Ghazipur and Tikri suspended to avert any kind of ਜਥੇਬੰਦੀ ਨੇ ਪੂਰੇ ਭਾਰਤੀਆਂ ਦਾ ਐਨਾ ਵੱਡਾ ਅੰਦੋਲਨ ਬਣਾਉਣ ਲਈ ਧੰਨਵਾਦ ਕਰਦੇ ਹੋਏ ਮੰਗ ਕੀਤੀ ਕਿ ਦਿੱਲੀ ਦੇ ਅੰਦਰ ਗਰਿਫਤਾਰ ਕੀਤੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਅਤੇ ਜਸਵੀਰ ਸਿੰਘ ਪਿੱਦੀ ਨੇ ਕਿਹਾ ਕੌਮਾਂਤਰੀ ਸਖਸ਼ੀਅਤਾਂ ਦਾ ਸਮਰਥਨ ਹਾਸਲ ਹੋਣ ਨਾਲ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ, ਇਸੇ ਕਰਕੇ ਉਹਨਾਂ ਖਿਲਾਫ ਕੇਸ਼ ਦਰਜ਼ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਬੰਦੀ ਅਜਿਹੀਆਂ ਕਾਰਵਾਈਆਂ ਦੀ ਨਿਖੇਧੀ ਕਰਦੀ ਹੈ। ਸਰਕਾਰ ਪੂਰੀ ਬੁਖਲਾਹਟ ਵਿੱਚ ਆਈ ਹੋਈ ਹੈ।

Related Post