ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦਾ 2 ਦਿਨ ਦਾ ਰਿਮਾਂਡ ਵਧਾਇਆ

By  Ravinder Singh August 27th 2022 07:52 PM

ਲੁਧਿਆਣਾ : ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘਪਲੇ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਦੋ ਦਿਨ ਦੇ ਹੋਰ ਰਿਮਾਂਡ ਉਤੇ ਭੇਜ ਦਿੱਤਾ ਹੈ। ਅੱਜ ਚਾਰ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਆਸ਼ੂ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਡਿਊਟੀ ਮੈਜਿਸਟ੍ਰੇਟ ਆਰਤੀ ਸ਼ਰਮਾ ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦਾ 2 ਦਿਨ ਦਾ ਰਿਮਾਂਡ ਵਧਾਇਆਕਾਬਿਲੇਗੌਰ ਹੈ ਕਿ ਬੀਤੇ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘਪਲੇ ਦੇ ਮਾਮਲੇ ਵਿਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।

ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਵਕੀਲਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਅਦਾਲਤ ਨੇ ਸਿਰਫ਼ ਦੋ ਦਿਨ ਦੇ ਰਿਮਾਂਡ ਵਿਚ ਹੀ ਵਾਧਾ ਕੀਤਾ। ਅੱਜ ਇਸ ਮਾਮਲੇ ਵਿੱਚ ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ

ਕਾਬਿਲੇਗੌਰ ਹੈ ਕਿ ਵਿਜੀਲੈਂਸ ਟੀਮਾਂ ਨੇ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਤੇ ਅਨਾਜ ਟਰਾਂਸਪੋਰਟ ਘੁਟਾਲੇ ਵਿੱਚ ਨਾਮਜ਼ਦ ਮੀਨੂੰ ਮਲਹੋਤਰਾ ਦੇ ਘਰ ਤੇ ਉਸ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਜਵਾਹਰ ਨਗਰ ਕੈਂਪ ਵਿੱਚ ਇੱਕ ਪ੍ਰਾਪਰਟੀ ਡੀਲਰ, ਮੀਨੂੰ ਦੇ ਰਿਸ਼ਤੇਦਾਰਾਂ ਤੇ ਉਸਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਵਿਜੀਲੈਂਸ ਨੇ ਥਾਂ-ਥਾਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਤੋਂ ਮੀਨੂੰ ਮਲਹੋਤਰਾ ਦੀਆਂ ਅੱਠ ਇਮਾਰਤਾਂ ਦੇ ਦਸਤਾਵੇਜ਼ ਲਏ ਸਨ ਅਤੇ ਫਿਰ ਉਨ੍ਹਾਂ ਦੀ ਜਾਂਚ ਕੀਤੀ ਸੀ।

-PTC News

 

Related Post