ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

By  Ravinder Singh October 5th 2022 02:44 PM

ਹੁਸ਼ਿਆਰਪੁਰ : ਅੱਜ ਬਿਜਲੀ ਮਹਿਕਮੇ 'ਚ ਕੱਚੇ ਮੁਲਾਜ਼ਮਾਂ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਤੋਂ ਚੱਲ ਕੇ ਇਕ ਰੋਸ ਮਾਰਚ ਕਰਦੇ ਹੋਏ ਹੁਸ਼ਿਆਰਪੁਰ ਦੇ ਬੱਸ ਅੱਡਾ ਚੌਕ 'ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੱਚੇ ਮੁਲਾਜ਼ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਲੈਕਸ਼ਨਾਂ ਤੋਂ ਪਹਿਲਾਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ਹਾਲੇ ਤੱਕ ਉਨ੍ਹਾਂ ਵੱਲੋਂ ਪੂਰਾ ਨਹੀਂ ਕੀਤਾ ਗਿਆ।

ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਰਾ ਪੈਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਚੱਲੇਗਾ ਪਰ ਸੱਤ ਮਹੀਨੇ ਤੋਂ ਵੱਧ ਦਾ ਸਮਾਂ ਸਰਕਾਰ ਬਣੀ ਨੂੰ ਹੋ ਗਿਆ ਪਰ ਹਾਲੇ ਤੱਕ ਵੀ ਕੱਚੇ ਮੁਲਾਜ਼ਮਾਂ ਬਾਰੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ 'ਚ 10 ਹਜ਼ਾਰ ਕਰੋੜ GST ਦਾ ਅੰਕੜਾ ਪਾਰ ਕੀਤਾ: ਚੀਮਾ

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਹਾਲੇ ਤਕ ਆਊਟਸੋਰਸ ਕੱਚੇ ਕਾਮਿਆਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਿੰਨੀ ਵਾਰ ਵੀ ਉਨ੍ਹਾਂ ਨੂੰ ਮੀਟਿੰਗ ਬਾਰੇ ਕਿਹਾ ਜਾਂਦਾ ਹੈ, ਉਹ ਕੋਈ ਨਾ ਕੋਈ ਲਾਰਾ ਲਾ ਕੇ ਪੱਲਾ ਝਾੜ ਦਿੰਦੇ ਹਨ, ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਹੁਣ ਵੀ ਉਨ੍ਹਾਂ ਨੂੰ ਜਲਦ ਪੱਕੀਆਂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਉਹ ਪੂਰੇ ਪੰਜਾਬ 'ਚ ਵੱਡਾ ਪ੍ਰਦਰਸ਼ਨ ਉਲੀਕਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਹੋਵੇਗੀ।

-PTC News

 

Related Post