ਕਰੈਸ਼ਰ ਯੂਨੀਅਨ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਕੱਢੀ ਭੜਾਸ

By  Ravinder Singh September 23rd 2022 03:53 PM -- Updated: September 24th 2022 12:09 PM

ਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ਵਿਚ ਕਰੈਸ਼ਰ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਡੀਸੀ ਦਫ਼ਤਰ ਬਾਹਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੇ ਨਾਂ ਇਕ ਮੰਗ ਪੱਤਰ ਭੇਜਿਆ ਤੇ ਕਰੱਸ਼ਰ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ। ਗੱਲਬਾਤ ਦੌਰਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਸਨ ਪਰ ਸਰਕਾਰ ਉਨ੍ਹਾਂ ਦੀਆਂ ਨੀਤੀਆਂ ਉਤੇ ਬਿਲਕੁਲ ਵੀ ਖਰਾ ਨਹੀਂ ਉਤਰੀ ਹੈ ਤੇ ਜੋ ਪਾਲਿਸੀ ਸਰਕਾਰ ਵੱਲੋਂ ਲਿਆਂਦੀ ਗਈ ਹੈ ਉਹ ਕਰੈਸ਼ਰ ਮਾਲਕਾਂ ਨੂੰ ਤਬਾਹ ਕਰਕੇ ਰੱਖ ਦੇਣ ਵਾਲੀ ਹੈ। ਕਰੱਸ਼ਰ ਮਾਲਕਾਂ ਨੇ ਮੰਗ ਕੀਤੀ ਹੈ ਕਿ ਜਿਸ ਵੀ ਅਫਸਰ ਵੱਲੋਂ ਇਹ ਮਾਰੂ ਪਾਲਿਸੀ ਬਣਾਈ ਗਈ ਹੈ ਉਸਨੂੰ ਵੀ ਬਦਲਿਆ ਜਾਵੇ।

ਇਹ ਵੀ ਪੜ੍ਹੋ : ਪਾਰਕ 'ਚ ਤਿੰਨ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਹੌਲਦਾਰ ਮੁਅੱਤਲ, ਘਟਨਾ ਦੀ ਵੀਡੀਓ ਹੋਈ ਸੀ ਵਾਇਰਲ

ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੰਮਕਾਜ ਨਾ ਚੱਲਣ ਕਾਰਨ ਇਸ ਖਿੱਤੇ ਨਾਲ ਜੁੜੇ ਹਜ਼ਾਰਾਂ ਹੀ ਲੋਕਾਂ ਵੱਲੋਂ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋਇਆ ਪਿਆ ਹੈ ਤੇ ਜੇਕਰ ਸਰਕਾਰ ਨੇ ਜਲਦ ਕੋਈ ਉਚਿਤ ਕਦਮ ਨਾ ਚੁੱਕਿਆ ਤਾਂ ਉਹ ਮਜਬੂਰ ਹੋ ਕੇ ਸੜਕਾਂ ਉਤੇ ਆਉਣਗੇ ਤੇ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨਗੇ।


-PTC News  

Related Post