ਪ੍ਰਨੀਤ ਕੌਰ ਨੂੰ ਕਾਂਗਰਸ 'ਚੋਂ ਕੱਢਣ ਦੀ ਉੱਠੀ ਮੰਗ, ਪ੍ਰਸਤਾਵ ਪਾਸ ਕਰਕੇ ਭੇਜਿਆ ਹਾਈਕਮਾਂਡ ਨੂੰ

By  Pardeep Singh August 31st 2022 08:03 AM

ਚੰਡੀਗੜ੍ਹ: ਕਾਂਗਰਸ ਪਾਰਟੀ ਵਿੱਚ ਦਿਨੋਂ ਦਿਨ ਸਿਆਸੀ ਘਮਸਾਨ ਵੱਧਦਾ ਜਾ ਰਿਹਾ ਹੈ ਹੁਣ ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਨੀਤ ਨੂੰ ਕਾਂਗਰਸ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਚੰਡੀਗੜ੍ਹ ਵਿੱਚ ਇਕ ਮੀਟਿੰਗ ਹੋਈ ਜਿਸ ਵਿੱਚ ਇਸ ਸੰਬੰਧੀ ਮਤਾ ਵੀ ਪਾਸ ਕੀਤਾ ਗਿਆ। ਮੀਟਿੰਗ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਹਲਕਾ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਹੋਈ।

Pratap Singh Bajwa Attack On Captain Amarinder Singh

ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸਾਂਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਦਰਅਸਲ, ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਹਟਾਉਂਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ।

ਓਧਰ ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕੋਲ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜਦੋਂ ਤੱਕ ਮੈਂ ਸਾਂਸਦ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹਾਂ। ਇਸ ਸਬੰਧੀ ਪਾਰਟੀ ਹਾਈਕਮਾਂਡ ਹੀ ਕੋਈ ਫੈਸਲਾ ਲੈ ਸਕਦੀ ਹੈ।

ਇਹ ਵੀ ਪੜ੍ਹੋ:CM ਵੱਲੋਂ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

-PTC News

Related Post