ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆ

By  Ravinder Singh August 8th 2022 01:01 PM -- Updated: August 8th 2022 01:02 PM

ਹੁਸ਼ਿਆਰਪੁਰ : ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਪੰਜਾਬ ਸਰਕਾਰ ਤੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਿਵੇਂ ਕਿਸਾਨ ਮੰਤਰੀ ਜਿੰਪਾ ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ ਹੋਏ ਤਾਂ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਧ ਵਿਚਕਾਰ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਤੇ ਅੱਗੇ ਵੱਧਣ ਨਹੀਂ ਦਿੱਤਾ।

ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆਕਿਸਾਨਾਂ ਵੱਲੋਂ ਮੌਕੇ ਉਤੇ ਪਹੁੰਚੇ ਤਹਿਸੀਲਦਾਰ ਨੂੰ ਇਕ ਯਾਦ ਪੱਤਰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਗਿਆ। ਗੱਲਬਾਤ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਕਈ ਵਾਅਦੇ ਕੀਤੇ ਗਏ ਸਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ ਕਿਸਾਨਾਂ ਦੇ ਨਾਲ ਕੀਤੇ ਵਾਅਦਿਆਂ ਤੋਂ ਪਿਛੇ ਭੱਜ ਰਿਹਾ ਹੈ।

ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆਇਸ ਕਾਰਨ ਭਗਵੰਤ ਮਾਨ ਖਿਲਾਫ਼ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਨੂੰ ਲੈ ਕੇ ਭਗਵੰਤ ਮਾਨ ਆਪਣਾ ਕੋਈ ਵੀ ਸਟੈਂਡ ਸਪੱਸ਼ਟ ਨਹੀਂ ਕਰ ਰਹੇ ਹੈ ਤੇ ਪੰਜਾਬ ਵਿੱਚ ਰੋਜ਼ਾਨਾ ਪਾਣੀ ਦਾ ਪੱਧਰ ਨੀਂਵਾਂ ਹੁੰਦਾ ਜਾ ਰਿਹਾ ਹੈ।

ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਉਤੇ ਵੀ ਸਰਕਾਰ ਵੱਲੋਂ ਐਮਐਸਪੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਬੀਜਣ ਦੇ ਬਾਵਜੂਦ ਫ਼ਸਲ ਐਮਐਸਪੀ ਤੋਂ ਘੱਟ ਰੇਟ ਉਤੇ ਖ਼ਰੀਦੀ ਜਾ ਰਹੀ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਇਕ ਵਾਰ ਫਿਰ ਤੋਂ ਸੰਘਰਸ਼ ਉਲੀਕਿਆ ਜਾਵੇਗਾ।

ਇਹ ਵੀ ਪੜ੍ਹੋ : ਬਿਜਲੀ ਦੇ ਨਿੱਜੀਕਰਨ ਦਾ ਮਾਮਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

Related Post