ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆ ਨੂੰ ਉਤਸ਼ਾਹਿਤ ਕਰਨ ਦਾ ਕੀਤਾ ਫੈਸਲਾ

By  Pardeep Singh May 3rd 2022 07:35 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਵਾਰ ਝੋਨੇ ਦੀ ਸਿੱਧੀ ਬਜਾਈ ਕੀਤੀ ਜਾਵੇ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਸੀਐਮ ਨੇ ਟਵੀਟ ਵਿੱਚ ਲਿਖਿਆ ਹੈ  ਕਿ ਅੱਜ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਤੁਹਾਡੀ ਆਪਣੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਹੈ ਸਤੌਜ ਵਾਲਿਆਂ ਨੇ ਤਾਂ ਸਾਥ ਦੇਣ ਦਾ ਕਰਤਾ ਐਲਾਨ, ਹੁਣ ਪੂਰੇ ਪੰਜਾਬ ਦੀ ਵਾਰੀ...ਆਓ, ਖੇਤੀ ਬਚਾਈਏ, ਪਾਣੀ ਬਚਾਈਏ ,ਪੰਜਾਬ ਬਚਾਈਏ।

ਭਗਵੰਤ ਨੇ ਟਵੀਟ ਕਰਕੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ  ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ  ਬਿਜਾਈ ਨੂੰ ਲੈ ਕੇ ਪਿਛਲੇ ਸਾਲ ਵੀ ਬਹੁਤੇ ਕਿਸਾਨਾਂ ਨੇ ਇਸ ਉਤੇ ਕੰਮ ਕੀਤਾ ਸੀ। ਮਾਹਰਾਂ ਦਾ ਮੰਨਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਵੀ ਚੰਗਾ ਝਾੜ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ:ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਦੇ ਵਿਰੋਧ 'ਚ ਡਿਪੂ ਯੂਨੀਅਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

-PTC News

Related Post