ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਦੋ ਜਨਰਲ ਸਕੱਤਰ ਤੇ ਖ਼ਜ਼ਾਨਚੀ ਨਿਯੁਕਤ

By  Riya Bawa September 21st 2021 09:33 PM -- Updated: September 21st 2021 09:43 PM

ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ 2 ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੀ ਨਿਯੁਕਤੀ ਕੀਤੀ ਗਈ ਹੈ।

ਪਾਰਟੀ ਦੀ ਰਾਸ਼ਟਰੀ ਪ੍ਰਧਾਨ (ਕੁੱਲ ਹਿੰਦ ਕਾਂਗਰਸ ਪ੍ਰਧਾਨ) ਸੋਨੀਆ ਗਾਂਧੀ ਨੇ ਐਮ ਐਲ ਏ ਪ੍ਰਗਟ ਸਿੰਘ ਤੇ ਯੋਗਿੰਦਰਪਾਲ ਸਿੰਘ ਢੀਂਗਰਾ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਗੁਲਜ਼ਾਰ ਇੰਦਰ ਸਿੰਘ ਚਹਿਲ ਨੂੰ ਖ਼ਜ਼ਾਨਚੀ ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਇਹ ਪ੍ਰਗਟਾਵਾ ਏ ਆਈ ਸੀ ਸੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਨੇ ਜਾਰੀ ਪੱਤਰ ਵਿਚ ਕੀਤਾ ਹੈ। ਇਸ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੇ ਗਠਨ ਬਾਰੇ ਦਿੱਲੀ ਵਿੱਚ ਪਾਰਟੀ ਆਗੂਆਂ ਨਾਲ ਗੱਲਬਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਛੇਤੀ ਹੀ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ।

-PTC News

Related Post