ਪੱਤਰਕਾਰ ਜ਼ੁਬੈਰ ਦੀ ਹਮਾਇਤ 'ਚ ਆਇਆ UN, ਕਿਹਾ-ਆਜ਼ਾਦੀ ਨਾਲ ਕੰਮ ਕਰਨ ਦੇਣਾ ਚਾਹੀਦਾ

By  Ravinder Singh June 29th 2022 03:24 PM -- Updated: June 29th 2022 03:26 PM

ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ ‘ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ’ ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਜ਼ੁਬੈਰ ਦੀ ਗ੍ਰਿਫਤਾਰੀ ਉਤੇ ਪੁੱਛੇ ਗਏ ਸਵਾਲ ਉਪਰ ਪੱਤਰਕਾਰ ਦੇ ਜਵਾਬ 'ਚ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ, ''ਦੁਨੀਆਂ 'ਚ ਕਿਤੇ ਵੀ ਇਹ ਬਹੁਤ ਮਹੱਤਵਪੂਰਨ ਹੈ ਕਿ ਲੋਕਾਂ ਨੂੰ ਖੁੱਲ੍ਹ ਕੇ ਬੋਲਣ ਦੀ ਇਜਾਜ਼ਤ ਦਿੱਤੀ ਜਾਵੇ।

ਪੱਤਰਕਾਰ ਜ਼ੁਬੈਰ ਦੀ ਹਮਾਇਤ 'ਚ ਆਇਆ UN, ਕਿਹਾ, ਆਜ਼ਾਦੀ ਨਾਲ ਕੰਮ ਕਰਨ ਦੇਣਾ ਚਾਹੀਦਾਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਦੇ ਖੁੱਲ੍ਹ ਕੇ ਬੋਲਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਜੋ ਵੀ ਕਹਿਣ, ਲਿਖਣ ਜਾਂ ਟਵੀਟ ਕਰਨ, ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਣਾ ਚਾਹੀਦਾ। ਇਹ ਦੁਨੀਆਂ ਵਿੱਚ ਹਰ ਥਾਂ ਲਾਗੂ ਹੁੰਦਾ ਹੈ। ਬੁਲਾਰੇ ਨੇ ਕਿਹਾ ਕਿ ਜ਼ਰੂਰੀ ਹੈ ਕਿ ਲੋਕਾਂ ਨੂੰ ਨਿਡਰ ਹੋ ਕੇ ਆਪਣੇ ਮਨ ਦੀ ਗੱਲ ਕਹਿਣ ਦਿੱਤੀ ਜਾਵੇ। ਇਸ ਦੌਰਾਨ ਐਨਜੀਓ 'ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ' (ਸੀਪੀਜੇ) ਨੇ ਵੀ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ।

ਪੱਤਰਕਾਰ ਜ਼ੁਬੈਰ ਦੀ ਹਮਾਇਤ 'ਚ ਆਇਆ UN, ਕਿਹਾ, ਆਜ਼ਾਦੀ ਨਾਲ ਕੰਮ ਕਰਨ ਦੇਣਾ ਚਾਹੀਦਾਵਾਸ਼ਿੰਗਟਨ ਵਿੱਚ ਸੀਪੀਜੇ ਦੇ ਏਸ਼ੀਆ ਪ੍ਰੋਗਰਾਮ ਕੋਆਰਡੀਨੇਟਰ ਸਟੀਵਨ ਬਟਲਰ ਨੇ ਕਿਹਾ, 'ਪੱਤਰਕਾਰ ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ ਨੇ ਭਾਰਤ ਵਿੱਚ ਪ੍ਰੈਸ ਦੀ ਆਜ਼ਾਦੀ ਦੇ ਪੱਧਰ ਨੂੰ ਹੋਰ ਹੇਠਾਂ ਕਰ ਦਿੱਤਾ ਹੈ। ਸਰਕਾਰ ਨੇ ਪ੍ਰੈੱਸ ਦੇ ਮੈਂਬਰਾਂ ਲਈ ਫਿਰਕੂ ਮੁੱਦਿਆਂ ਨਾਲ ਜੁੜੀਆਂ ਖ਼ਬਰਾਂ ਛਾਪਣ ਲਈ ਅਸੁਰੱਖਿਅਤ ਵਿਰੋਧੀ ਮਾਹੌਲ ਪੈਦਾ ਕਰ ਦਿੱਤਾ ਹੈ। ਅਧਿਕਾਰੀਆਂ ਨੂੰ ਜ਼ੁਬੈਰ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਅ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਬਿਨਾਂ ਕਿਸੇ ਦਖਲ ਦੇ ਆਪਣੀ ਪੱਤਰਕਾਰੀ ਕਰਨ ਦੇਣਾ ਚਾਹੀਦਾ ਹੈ।'

ਵਾਸ਼ਿੰਗਟਨ ਵਿੱਚ ਸੀਪੀਜੇ ਦੇ ਏਸ਼ੀਆ ਪ੍ਰੋਗਰਾਮ ਕੋਆਰਡੀਨੇਟਰ ਸਟੀਵਨ ਬਟਲਰ ਨੇ ਕਿਹਾ ਕਿ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ ਨੇ ਭਾਰਤ ਵਿੱਚ ਪ੍ਰੈਸ ਦੀ ਆਜ਼ਾਦੀ ਦੇ ਪੱਧਰ ਵਿੱਚ ਨਿਘਾਰ ਆ ਰਿਹਾ ਹੈ। ਸਰਕਾਰ ਨੇ ਪ੍ਰੈੱਸ ਦੇ ਮੈਂਬਰਾਂ ਲਈ ਫਿਰਕੂ ਮੁੱਦਿਆਂ 'ਤੇ ਖ਼ਬਰਾਂ ਛਾਪਣ ਲਈ ਅਸੁਰੱਖਿਅਤ ਵਿਰੋਧੀ ਮਾਹੌਲ ਪੈਦਾ ਕਰ ਦਿੱਤਾ ਹੈ। "ਅਧਿਕਾਰੀਆਂ ਨੂੰ ਜ਼ੁਬੈਰ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਅ ਕਰਨਾ ਚਾਹੀਦਾ ਹੈ ਅਤੇ ਉਸਨੂੰ ਬਿਨਾਂ ਕਿਸੇ ਦਖਲ ਦੇ ਆਪਣੀ ਪੱਤਰਕਾਰੀ ਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨੂੰ 1 ਮਹੀਨਾ ਬੀਤਣ ਦੇ ਬਾਵਜੂਦ ਇਨਸਾਫ਼ ਦੀ ਅਜੇ ਵੀ ਉਡੀਕ

Related Post