ਹੈਵਾਨੀਅਤ ਦੀ ਸ਼ਿਕਾਰ ਬਾਲੜੀ ਨੂੰ ਨਮ ਅੱਖਾਂ ਨਾਲ ਦਿੱਤੀ ਆਖਰੀ ਵਿਦਾਇਗੀ

By  Jagroop Kaur October 23rd 2020 01:58 PM -- Updated: October 23rd 2020 02:01 PM

ਟਾਂਡਾ : ਬੀਤੇ ਕੁਝ ਸਮੇਂ ਤੋਂ ਦੇਸ਼ 'ਚ ਮਹਿਲਾਵਾਂ ਖਿਲਾਫ ਅਪਰਾਧ ਵੱਧ ਰਹੇ ਹਨ , ਜਿਥੇ ਹਾਲ ਹੀ 'ਚ ਹਾਥਰਸ ਗੈਂਗਰੇਪ ਵਰਗੀ ਘਟਨਾ ਨੇ ਪੂਰੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਸੀ, ਉਥੇ ਹੀ ਹੁਣ ਪੰਜਾਬ ਦੇ ਟਾਂਡਾ 'ਚ 6 ਸਾਲਾਂ ਬੱਚੀ ਨਾਲ ਹੋਈ ਕਰੂਰਤਾ ਦੀ ਘਟਨਾ ਨੇ ਵੀ ਪੂਰੇ ਪੰਜਾਬ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਉਥੇ ਹੀ ਪੋਸਟਮਾਰਟਮ ਤੋਂ ਬਾਅਦ ਅੱਜ ਬੱਚੀ ਦੀ ਮਿਰਤਕ ਦੇਹ ਨੂੰ ਬਿਆਸ ਦਰਿਆ ਦੇ ਕਿਨਾਰੇ ਪਰਿਵਾਰ ਅਤੇ ਸੈਕੜੇ ਲੋਕਾਂ ਦੀ ਹਾਜਰੀ ਵਿੱਚ ਦਫਨਾ ਦਿੱਤਾ ਗਿਆ.ਬੱਚੀ ਦੇ ਸਸਕਾਰ ਮੌਕੇ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਹਰ ਇਕ ਵਿਅਕਤੀ ਦੀ ਅੱਖ ਨਮ ਨਜ਼ਰ ਆਈ।MInor Girl raped

minor girl burned after rapedਇਸ ਘਿਨਾਉਣੀ ਵਾਰਦਾਤ ਨੇ ਹਰ ਇਕ ਦੇ ਕਾਲਜੇ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ ਵੱਖ ਸਿਆਸੀ ਆਗੂਆਂ ਨੇ ਵੀ ਇਸ ਬਾਲੜੀ ਨੂੰ ਨਮਨ ਅੱਖਾ ਨਾਲ ਸਰਧਾਂਜਲੀ ਭੇਂਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਸ੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਹਾਜਰ ਸਨminor girl burned after raped

minor girl burned after rapedਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਇਕ ਨੌਜਵਾਨ ਸਮੇਤ ਉਸ ਦੇ ਦਾਦੇ ਵੱਲੋਂ ਦਿੱਤਾ ਗਿਆ ਹੈ। ਟਾਂਡਾ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮ ਦਾਦੇ ਅਤੇ ਪੋਤੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਹੈਵਾਨੀਅਤ ਭਰੇ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ 'ਚ ਉਕਤ ਮੁਲਜ਼ਮ ਬੱਚੀ ਨੂੰ ਲਿਜਾਂਦੇ ਹੋਏ ਨਜ਼ਰ ਆ ਰਿਹਾ ਹੈ।ਇਹ ਫੁਟੇਜ਼ ਪਿੰਡ 'ਚ ਲੱਗੇ ਕਿਸੇ ਸੀ. ਸੀ. ਟੀ. ਵੀ. ਕੈਮਰੇ ਤੋਂ ਹਾਸਲ ਕੀਤੀ ਗਈ ਹੈ।minor girl burned after raped

minor girl burned after rapedਫੁਟੇਜ਼ ਤੋਂ ਸਪੱਸ਼ਟ ਹੋ ਰਿਹਾ ਹੈ ਕਿ 6 ਵਰ੍ਹਿਆਂ ਦੀ ਬਾਲੜੀ ਨਾਲ ਜਬਰ-ਜ਼ਿਨਾਹ ਉਪਰੰਤ ਉਸ ਨੂੰ ਸਾੜ ਕੇ ਮਾਰਨ ਤੋਂ ਪਹਿਲਾਂ ਮੁਲਜ਼ਮ ਨੌਜਵਾਨ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਦੁਪਹਿਰ 3 ਵਜੇ ਦੇ ਕਰੀਬ ਬੱਚੀ ਨੂੰ ਨਾਲ ਲੈ ਕੇ ਜਾ ਰਿਹਾ ਹੈ। ਬੱਚੀ ਦੀ ਮਾਂ ਨੇ ਵੀ ਇਹੋ ਬਿਆਨ ਦਿੱਤੇ ਸਨ ਕਿ ਮੁਲਜ਼ਮ ਬੱਚੀ ਨੂੰ ਬਿਸਕੁੱਟ ਦੇਣ ਦਾ ਲਾਲਚ ਦੇ ਕੇ ਕਿਸੇ ਸੁੰਨਸਾਨ ਥਾਂ 'ਤੇ ਲੈ ਗਿਆ ਸੀ, ਜਿੱਥੇ ਉਸ ਨੇ ਉਕਤ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।6 year minor burnt after rape

minor girl burned after rapedਉਥੇ ਹੀ ਇਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਟਵੀਟ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਹੁਸ਼ਿਆਰਪੁਰ 'ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਕਤਲ ਕਰਨ ਦੀ ਘਟਨਾ ਬੇਹੱਦ ਦੁੱਖਦਾਈ ਅਤੇ ਹੈਰਾਨ ਕਰਨ ਵਾਲੀ ਹੈ। ।ਉਨ੍ਹਾਂ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਉਹ ਸਹੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਦੋਸ਼ੀਆਂ ਖ਼ਿਲਾਫ਼ ਚਲਾਨ ਜਲਦ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ਤੋਂ ਜਲਦ ਤੋਂ ਜਲਦ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਜਾਵੇ।

Related Post