ਮੀਟਿੰਗ ਦਾ ਸਮਾਂ ਦੇ ਕੇ ਮੁਕਰੇ ਸਿੱਖਿਆ ਮੰਤਰੀ, ਅਧਿਆਪਕ ਯੂਨੀਅਨ ਨੇ ਦਿੱਤੀ ਵੱਡੀ ਚੇਤਾਵਨੀ

By  Jagroop Kaur December 15th 2020 05:16 PM -- Updated: December 15th 2020 05:17 PM

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ' ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਖਿਲਾਫ 12 ਦਸੰਬਰ ਨੂੰ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਗਈ ਸੀ ਤੇ ਇਸ ਉਪਰੰਤ ਰੋਸ ਮਾਰਚ ਕਰਨ ਦਾ ਐਕਸ਼ਨ ਉਲੀਕਿਆ ਗਿਆ ਸੀ । ਰੈਲੀ ਦੌਰਾਨ ਡਿਪਟੀ ਕਮਿਸ਼ਨਰ ਸੰਗਰੂਰ ਦੇ ਪ੍ਰਤੀਨਿਧ ਤਹਿਸੀਲਦਾਰ ਸੰਗਰੂਰ ਨੇ ਜੱਥੇਬੰਦੀ ਨੂੰ ਲਿਖਤੀ ਪੱਤਰ ਸੌੰਪ ਕੇ 15 ਦਸੰਬਰ ਨੂੰ ਸਿਵਲ ਸਕੱਤਰੇਤ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਸੀ ।

Image

ਅੱਜ ਜਦੋੰ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ' ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ , ਜਨਰਲ ਸਕੱਤਰ ਬਲਕਾਰ ਵਲਟੋਹਾ , ਗੁਰਪ੍ਰੀਤ ਮਾੜੀ ਮੇਘਾ , ਪ੍ਰਵੀਨ ਕੁਮਾਰ ਲੁਧਿਆਣਾ ਤੇ ਜਸਪਾਲ ਸੰਧੂ ਸਿਵਲ ਸਕੱਤਰੇਤ ਚੰਡੀਗੜ੍ਹ ਪਹੁੰਚੇ ਤਾਂ ਸਿੱਖਿਆ ਮੰਤਰੀ ਪੰਜਾਬ ਚੰਡੀਗੜ੍ਹ ਸ਼ਹਿਰ ਵਿੱਚ ਮੌਜੂਦ ਨਹੀੰ ਸਨ । ਅਧਿਆਪਕ ਆਗੂਆਂ ਨੇ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨਾਲ ਤਾਲਮੇਲ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਨੂੰ ਅਚਨਚੇਤ ਜ਼ਰੂਰੀ ਕੰਮ ਪੈ ਜਾਣ ਕਾਰਨ ਬਾਹਰ ਜਾਣਾ ਪੈ ਗਿਆ ਹੈ । ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਧਿਆਪਕ ਆਗੂਆਂ ਨਾਲ ਵਾਅਦਾ ਕੀਤਾ ਕਿ ਜਲਦੀ ਹੀ ਸਿੱਖਿਆ ਮੰਤਰੀ ਪੰਜਾਬ ਨਾਲ ਜੱਥੇਬੰਦੀ ਦੀ ਮੁੜ ਮੀਟਿੰਗ ਤੈਅ ਕਰਵਾ ਦਿੱਤੀ ਜਾਵੇਗੀ ।Punjab names government schools after martyrs: Education minister Vijay  Inder Singla

ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਇਹ ਵਾਅਦਾ ਤੁਰੰਤ ਪੂਰਾ ਨਾ ਹੋਇਆ ਤਾਂ 21 ਤੋਂ 23 ਦਸੰਬਰ ਦਰਮਿਆਨ ਜ਼ਿਲ੍ਹਾ ਪੱਧਰ ਤੇ ਵੱਖ ਵੱਖ ਥਾਵਾਂ ਤੇ ਰੋਸ ਵਿਖਾਵੇ ਕਰਕੇ ਸਿੱਖਿਆ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ ਅਤੇ 24 ਦਸੰਬਰ ਨੂੰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲਾ ਸਖ਼ਤ ਐਕਸ਼ਨ ਉਲੀਕਿਆ ਜਾਵੇਗਾ ।

TET Pass Unemployed BED Teachers Union Announcement Protest Against Vijay  Inder Singla

ਜੱਥੇਬੱੰਦੀ ਮੰਗ ਕਰ ਰਹੀ ਹੈ ਕਿ ਪ੍ਰੀਖਿਆ ਫੀਸਾਂ ਦੇ ਨਾਂ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਅਤੇ 10+ 2 ਜਮਾਤਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਲੁੱਟ ਤੁਰੰਤ ਬੰਦ ਕੀਤੀ ਜਾਵੇ ਤੇ ਸਾਰੀਆਂ ਪ੍ਰੀਖਿਆ ਫੀਸਾਂ ਦੀ ਅਦਾਇਗੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੋੰ ਨਾ ਲਈ ਜਾਵੇ , ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਦੇ ਵੱਖ ਵੱਖ ਵਰਗਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ , ਐੱਨ ਐੱਸ ਕਿਊ ਐੱਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ ਲਿਆ ਜਾਵੇ ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ

Related Post