ਲੋਕਲ ਬਾਡੀਜ਼ ਮੰਤਰੀ ਨੇ ਲੁਧਿਆਣਾ 'ਚ ਕੀਤਾ ਪਹਿਲਾ ਦੌਰਾ, ਕਿਹਾ- ਹਰ ਖੇਤਰ 'ਚ ਵਿਕਾਸ ਹੋਇਆ ਵਿਖਾਈ ਦੇਵੇਗਾ

By  Pardeep Singh July 15th 2022 06:35 PM

ਲੁਧਿਆਣਾ: ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦਾ ਪਹਿਲਾ ਦੌਰਾ ਕੀਤਾ। ਉਨ੍ਹਾਂ ਨੂੰ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਮੌਕੇ ਡਾ: ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ। ਨਾਜਾਇਜ਼ ਕਲੋਨੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ’ਤੇ ਵੀ ਕੰਮ ਚੱਲ ਰਿਹਾ ਹੈ। ਅਮਨ-ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸੁਧਾਰ ਜਾਰੀ ਹੈ। ਉਨ੍ਹਾਂ ਨੇ  ਕਿਹਾ ਕਿ ਅੱਤਵਾਦ ਦੌਰਾਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ। ਪਠਾਨਕੋਟ 'ਚ ਹੋਏ ਅੱਤਵਾਦੀ ਹਮਲੇ ਦਾ ਬੋਝ ਵੀ ਪੰਜਾਬ ਦੇ ਖਜ਼ਾਨੇ 'ਤੇ ਪਾ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਪਿਛਲੀਆਂ ਸਰਕਾਰਾਂ ਦੇ ਕੰਮਕਾਜ 'ਤੇ ਜ਼ਿਆਦਾ ਬੋਲਣ ਤੋਂ ਇਨਕਾਰ ਕਰ ਦਿੱਤਾ।

 ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਅੱਗੇ ਤੋਂ ਕੋਈ ਵੀ ਨਜਾਇਜ਼ ਕੰਮ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਨੂੰ ਲੈ ਕੇ ਪੰਜਾਬ ਦੇ  ਡੀਜੀਪ ਗੌਰਵ ਪੂਰੀ ਤਰ੍ਹਾਂ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੁਧਾਰ ਆਏਗਾ ਪਰ ਕੁਝ ਸਮਾਂ ਲੱਗੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਗੈਂਗਸਟਰ ਨੂੰ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚਲੇ ਜਿਹੜੇ ਘਪਲੇ ਹੋਏ ਹਨ ਉਨ੍ਹਾਂ ਦੀ ਜਾਂਚ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਸੜਕਾਂ ਵਿੱਚ ਵੱਡਾ ਸੁਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 65 ਨਵੇਂ ਕੇਸ, ਇਕ ਦੀ ਮੌਤ

-PTC News

Related Post