ਪ੍ਰਧਾਨ ਮੰਤਰੀ ਕਰਨਗੇ 'ਮਨ ਕੀ ਬਾਤ' ਲੋਕਾਂ ਵੱਲੋਂ ਖੜਕਾਏ ਜਾਣਗੇ ਭਾਂਡੇ !

By  Jagroop Kaur December 27th 2020 10:48 AM -- Updated: December 27th 2020 10:58 AM

ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਦਿੱਲੀ ਦੇ ਬਰਡਰਾਂ 'ਤੇ ਧਰਨਾ ਹੁਣ ਮਹੀਨਾ ਪਾਰ ਕਰ ਰਿਹਾ ਹੈ , ਉਥੇ ਹੀ 31 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ‘ਮਨ ਕੀ ਬਾਤ’ ਕਰਨਗੇ। ਇਹ ਉਨ੍ਹਾਂ ਦਾ ਇਸ ਸਾਲ ਦਾ ਆਖ਼ਰੀ ਰੇਡੀਓ ਪ੍ਰੋਗਰਾਮ ਹੋਵੇਗਾ।Amid farmers protest against farm laws 2020, Bharatiya Kisan Union leader Rakesh Tikait alleged that he received death threat over the phone.

ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਨਗੇ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਵੀ ਆਪਣੀ ਰਾਏ ਰੱਖਣਗੇ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਮੋਦੀ ਦੇ ਇਸ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਵਿਰੋਧ ਲਈ ਕਿਸਾਨਾਂ ਨੇ ਆਮ ਜਨਤਾ ਤੋਂ ਅਪੀਲ ਕੀਤੀ ਸੀ ਕਿ ਜੋ ਲੋਕ ਉਹਨਾਂ ਦੇ ਹਿੱਟ 'ਚ ਹਨ ਉਹ ਮਨ ਕੀ ਬਾਤ ਸਮੇਂ ਭਾਂਡੇ ਖੜਕਾ ਕੇ ਇਸ ਦਾ ਵਿਰੋਧ ਕਰਨ।

ਦਰਅਸਲ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸੜਕਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕਿਸਾਨ, ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਲਗਾਤਾਰ ਵਿਰੋਧ ਪ੍ਰਦਰਸ਼ਨ ’ਚ ਡਟੇ ਕਿਸਾਨ ਜਥੇਬੰਦੀਆਂ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਉਹ ‘ਮਨ ਕੀ ਬਾਤ’ ਪ੍ਰੋਗਰਾਮ ਦਾ ਥਾਲੀਆਂ ਖੜਕਾ ਕੇ ਵਿਰੋਧ ਜਤਾਉਣਗੇ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਜ਼ਰੀਏ ਖੇਤੀ ਕਾਨੂੰਨਾਂ ’ਤੇ ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਉਪਾਵਾਂ ਦੀ ਜਾਣਕਾਰੀ ਦੇਣ ਤੋਂ ਇਲਾਵਾ ਆਪਣੇ ਵਿਚਾਰ ਰੱਖ ਸਕਦੇ ਹਨ।

Read More | ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਬਾਰਡਰ ‘ਤੇ ਹੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਕਾਸ਼ਵਾਣੀ ’ਤੇ ਪ੍ਰਸਾਰਿਤ ਕੀਤੇ ਜਾਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦੇ ਹਨ। ਇਸ ਪ੍ਰੋਗਰਾਮ ਦਾ ਪਹਿਲਾ ਪ੍ਰਸਾਰਣ 3 ਅਕਤੂਬਰ 2014 ਨੂੰ ਹੋਇਆ ਸੀ। ਉਦੋਂ ਤੋਂ ਹਰ ਮਹੀਨੇ ਇਕ ਵਾਰ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੇ ਮਾਧਿਅਮ ਤੋਂ ਕਈ ਮੁੱਦਿਆਂ ’ਤੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦੇ ਹਨ।

Related Post