ਪੀਆਰਟੀਸੀ ਦੀ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਹੋਵੇਗੀ ਰਵਾਨਾ

By  Ravinder Singh June 14th 2022 03:32 PM

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਬੱਸ ਅੱਡੇ ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ।

ਪੀਆਰਟੀਸੀ ਦੀ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਹੋਵੇਗੀ ਰਵਾਨਾਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ। ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਤੇ ਇਸ ਦੀ ਬੁਕਿੰਗ ਆਨਲਾਈਨ ਪੀਆਰਟੀਸੀ (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂ ਆਨਲਾਈਨ ਡਾਟ ਕਾਮ ਵੈਬਸਾਈਟ ਤੋਂ ਕਰਵਾਈ ਜਾ ਸਕੇਗੀ।

ਪੀਆਰਟੀਸੀ ਦੀ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਹੋਵੇਗੀ ਰਵਾਨਾਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਦੁਪਹਿਰ 12 ਵਜੇ ਪਟਿਆਲਾ ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਉਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 1.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ ਉਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ। ਐਮਡੀ ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨਆਰਆਈਜ਼ ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਪੀਆਰਟੀਸੀ ਦੀ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਹੋਵੇਗੀ ਰਵਾਨਾਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 15 ਜੂਨ ਨੂੰ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਲਈ ਪੰਜਾਬ ਸਰਕਾਰ ਵੱਲੋਂ ਲਗਭਗ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਲਾਰੈਂਸ-ਗੋਲਡੀ ਗੈਂਗ ਦੇ ਦੋ ਹਰਿਆਣਾ ਅਧਾਰਤ ਸਾਥੀ ਮੋਹਾਲੀ ਤੋਂ ਗ੍ਰਿਫਤਾਰ: ਵਿਵੇਕ ਸ਼ੀਲ ਸੋਨੀ

Related Post